24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੱਚਾ ਜ਼ੀਰਾ ਰੋਡ ’ਤੇ ਉੱਡਦੀ ਸੁਸਰੀ ਕਾਰਨ ਲੋਕ ਪ੍ਰੇਸ਼ਾਨ, ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਰਵਾਈ ਦੀ ਅਪੀਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਨੀਲ ਰਤਨ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕੀਤੀ ਤੁਰੰਤ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 24 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੇ ਕੱਚਾ ਜ਼ੀਰਾ ਰੋਡ ਅਤੇ ਗਿੱਲਕੋ ਕਾਲੋਨੀ ਦੇ ਵਸਨੀਕ ਅੱਜ-ਕੱਲ੍ਹ ਉੱਡਦੀ ਸੁਸਰੀ ਦੀ ਭਾਰੀ ਸਮੱਸਿਆ ਨਾਲ ਜੂਝ ਰਹੇ ਹਨ। ਇਲਾਕੇ ਵਿਚ ਅਚਾਨਕ ਵਧੀ ਸੁਸਰੀ ਕਾਰਨ ਆਮ ਲੋਕਾਂ ਦਾ ਜੀਵਨ ਅਸਤ-ਵਿਅਸਤ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 25-08-2026
ਫ਼ਿਰੋਜ਼ਪੁਰ, 24 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੇ ਕੱਚਾ ਜ਼ੀਰਾ ਰੋਡ ਅਤੇ ਗਿੱਲਕੋ ਕਾਲੋਨੀ ਦੇ ਵਸਨੀਕ ਅੱਜ-ਕੱਲ੍ਹ ਉੱਡਦੀ ਸੁਸਰੀ ਦੀ ਭਾਰੀ ਸਮੱਸਿਆ ਨਾਲ ਜੂਝ ਰਹੇ ਹਨ। ਇਲਾਕੇ ਵਿਚ ਅਚਾਨਕ ਵਧੀ ਸੁਸਰੀ ਕਾਰਨ ਆਮ ਲੋਕਾਂ ਦਾ ਜੀਵਨ ਅਸਤ-ਵਿਅਸਤ ਹੋ ਗਿਆ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਨੀਲ ਰਤਨ ਸ਼ਰਮਾ ਨੇ ਸਥਾਨਕ ਨਿਵਾਸੀਆਂ ਦੀਆਂ ਤਕਲੀਫ਼ਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਗੰਭੀਰ ਮਸਲੇ ਦਾ ਤੁਰੰਤ ਹੱਲ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ। ਫ਼ਿਰੋਜ਼ਪੁਰ ਦੇ ਪ੍ਰਮੁੱਖ ਰਿਹਾਇਸ਼ੀ ਇਲਾਕੇ ਕੱਚਾ ਜ਼ੀਰਾ ਰੋਡ ਅਤੇ ਗਿੱਲਕੋ ਕਾਲੋਨੀ ’ਚ ਉੱਡਦੀ ਸੁਸਰੀ ਦੀ ਵਧਦੀ ਗਿਣਤੀ ਨੇ ਸਥਾਨਕ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ। ਇਲਾਕਾ ਨਿਵਾਸੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਸਕੱਤਰ ਨੀਲ ਰਤਨ ਸ਼ਰਮਾ ਨੇ ਇਸ ਸਥਿਤੀ ਬਾਰੇ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਸੁਸਰੀ ਦੀ ਭਰਮਾਰ ਕਾਰਨ ਘਰਾਂ ਵਿਚ ਰਹਿਣਾ ਵੀ ਔਖਾ ਹੋ ਗਿਆ ਹੈ। ਸੁਸਰੀ ਦੇ ਲਗਾਤਾਰ ਉੱਡਣ ਕਾਰਨ ਇਹ ਘਰਾਂ ਦੀਆਂ ਰਸੋਈਆਂ, ਕਮਰਿਆਂ ਅਤੇ ਆਸ-ਪਾਸ ਦੀਆਂ ਦੁਕਾਨਾਂ ਵਿਚ ਦਾਖਲ ਹੋ ਜਾਂਦੀ ਹੈ, ਜਿਸ ਨਾਲ ਖਾਣ-ਪੀਣ ਦੀਆਂ ਵਸਤੂਆਂ ਖ਼ਰਾਬ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ਾਮ ਦੇ ਸਮੇਂ ਇਹ ਸਮੱਸਿਆ ਹੋਰ ਵੀ ਵਿਕਰਾਲ ਰੂਪ ਧਾਰਨ ਕਰ ਲੈਂਦੀ ਹੈ, ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਨੀਲ ਰਤਨ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਅਤੇ ਫੋਗਿੰਗ ਕਰਵਾਈ ਜਾਵੇ, ਤਾਂ ਜੋ ਸੁਸਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਲਾਕਾ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਜਲਦੀ ਕੋਈ ਠੋਸ ਕਦਮ ਨਾ ਚੁੱਕੇ, ਤਾਂ ਸਮੱਸਿਆ ਹੋਰ ਵਧ ਸਕਦੀ ਹੈ। ਲੋਕਾਂ ਨੇ ਉਮੀਦ ਜਤਾਈ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਜਲਦ ਹੀ ਕਾਰਵਾਈ ਕਰਕੇ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਦਿਵਾਏਗਾ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐੱਮ.ਐੱਸ.ਸੀ. ਜ਼ੂਆਲੋਜੀ ਦੇ ਨਤੀਜਿਆਂ ’ਚ ਮਾਰੀ... ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਸਿਵਲ ਸਰਜਨ ਦਫ਼ਤਰ ਅੱਗੇ ਪਿੱਟ-ਸਿਆਪਾ
Ad Position 24