24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐੱਮ.ਐੱਸ.ਸੀ. ਜ਼ੂਆਲੋਜੀ ਦੇ ਨਤੀਜਿਆਂ ’ਚ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 25-08-2026
ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਐੱਮ.ਐੱਸ.ਸੀ. ਜੁਆਲੋਜੀ ਦੇ ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਵਿਦਿਆਰਥਣ ਹਰਮਨਜੋਤ ਕੌਰ ਨੇ ਯੂਨੀਵਰਸਿਟੀ ਪੱਧਰ ’ਤੇ ਸਰਵਉੱਚ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਕਨਿਕਾ ਅਤੇ ਨੀਤੁਲ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਪੰਜਾਬ ਯੂਨੀਵਰਸਿਟੀ ਤੋਂ ਸਿੱਖਿਆ, ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਏ+ ਗ੍ਰੇਡ ਪ੍ਰਾਪਤ ਸੰਸਥਾ ਹੈ। ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਡਾ.ਅਗਨੀਜ਼ ਢਿੱਲੋਂ ਸੈਕਟਰੀ ਦੇਵ ਸਮਾਜ ਅਤੇ ਪ੍ਰਧਾਨ ਕਾਲਜ, ਅਜੇ ਬੱਤਾ ਸੈਕਟਰੀ ਅਤੇ ਪ੍ਰਿੰਸੀਪਲ ਡਾ.ਸੰਗੀਤਾ ਦੀ ਅਗਵਾਈ ਹੇਠ ਸੰਸਥਾ ਲਗਾਤਾਰ ਮਹਿਲਾ ਸਸ਼ਕਤੀਕਰਨ ਅਤੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥਣਾਂ ਹੋਰਨਾਂ ਲਈ ਪ੍ਰੇਰਨਾ ਦਾ ਸਰੋਤ ਹਨ। ਪੋਸਟ ਗ੍ਰੈਜੂਏਟ ਜ਼ੂਆਲੋਜੀ ਵਿਭਾਗ ਦੀ ਮੁਖੀ ਡਾ.ਮੋਕਸ਼ੀ ਨੇ ਦੱਸਿਆ ਕਿ ਹਰਮਨਜੋਤ ਕੌਰ ਵਲੋਂ ਯੂਨੀਵਰਸਿਟੀ ਵਿਚ ਪਹਿਲਾ ਕਨਿਕਾ ਅਤੇ ਨੀਤੁਲ ਵਲੋਂ ਤੀਜਾ ਸਥਾਨ ਹਾਸਲ ਕਰਨਾ ਕਾਲਜ ਲਈ ਮਾਣ ਅਤੇ ਗੌਰਵ ਦੀ ਗੱਲ ਹੈ। ਕਾਲਜ ਦੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ’ਚ ਯੂਥ ਵਿੰਗ ਦਾ ਵਿਸਥਾਰ, 15 ਸਰਕਲਾਂ ਲਈ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕੱਚਾ ਜ਼ੀਰਾ ਰੋਡ ’ਤੇ ਉੱਡਦੀ ਸੁਸਰੀ ਕਾਰਨ ਲੋਕ ਪ੍ਰੇਸ਼ਾਨ, ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਰਵਾਈ ਦੀ ਅਪੀਲ ਜ਼ਿਲ੍ਹਾ ਬਾਰ ਐਸੋਸੀਏ...
Ad Position 24