24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲਹੁਕਾ ਕਲਾਂ ਵਿਖੇ 8 ਰੋਜ਼ਾ ਗੁਰਮਤਿ ਸਮਾਗਮ ਸੰਪੂਰਨ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇਣੀ ਜ਼ਰੂਰੀ : ਜਥੇਦਾਰ ਸ਼ਾਮ ਸਿੰਘ

ਖੋਸਾ ਦਲ ਸਿੰਘ, 24 ਅਗਸਤ (ਮਨਪ੍ਰੀਤ ਸਿੰਘ ਸੰਧੂ)-ਬਲਾਕ ਜ਼ੀਰਾ ਅਧੀਨ ਪੈਂਦੇ ਪਿੰਡ ਲਾਹੁਕਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਮੀਰੀ-ਪੀਰੀ ਗੁਰਮਤਿ ਪ੍ਰਚਾਰ ਸੇਵਾ ਜਥਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਸਲ੍ਹੀਣਾ (ਮੋਗਾ), ਜਥੇਦਾਰ ਸ਼ਾਮ ਸਿੰਘ ਅਤੇ ਸਮੂਹ ਪ੍ਰਚਾਰਕਾਂ ਅਤੇ ਕੀਰਤਨੀ ਜਥਿਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ 8 ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੂਰਨ ਹੋਇਆ। ਸਮਾਗਮ ਦੌਰਾਨ ਮੀਰੀ-ਪੀਰੀ ਗੁਰਮਤਿ ਪ੍ਰਚਾਰ ਸੇਵਾ ਜਥੇ ਦੇ ਜਥੇਦਾਰ ਸ਼ਾਮ ਸਿੰਘ, ਕਥਾ ਵਾਚਕ ਭਾਈ ਅਮਨਦੀਪ ਸਿੰਘ, ਕਥਾ ਵਾਚਕ ਭਾਈ ਜਸਪ੍ਰੀਤ ਸਿੰਘ, ਰਾਗੀ ਭਾਈ ਅਰਮਾਨ ਸਿੰਘ, ਰਾਗੀ ਭਾਈ ਜਸਕਰਨ ਸਿੰਘ, ਰਾਗੀ ਭਾਈ ਜਸਪ੍ਰੀਤ ਸਿੰਘ ਅਤੇ ਜਥੇਦਾਰ ਦਰਸ਼ਨ ਸਿੰਘ ਵਲੋਂ ਲਗਾਤਾਰ ਅੱਠ ਦਿਨ ਗੁਰਮਤਿ ਸਮਾਗਮਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 25-08-2026
ਖੋਸਾ ਦਲ ਸਿੰਘ, 24 ਅਗਸਤ (ਮਨਪ੍ਰੀਤ ਸਿੰਘ ਸੰਧੂ)-ਬਲਾਕ ਜ਼ੀਰਾ ਅਧੀਨ ਪੈਂਦੇ ਪਿੰਡ ਲਾਹੁਕਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਮੀਰੀ-ਪੀਰੀ ਗੁਰਮਤਿ ਪ੍ਰਚਾਰ ਸੇਵਾ ਜਥਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਸਲ੍ਹੀਣਾ (ਮੋਗਾ), ਜਥੇਦਾਰ ਸ਼ਾਮ ਸਿੰਘ ਅਤੇ ਸਮੂਹ ਪ੍ਰਚਾਰਕਾਂ ਅਤੇ ਕੀਰਤਨੀ ਜਥਿਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ 8 ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੂਰਨ ਹੋਇਆ। ਸਮਾਗਮ ਦੌਰਾਨ ਮੀਰੀ-ਪੀਰੀ ਗੁਰਮਤਿ ਪ੍ਰਚਾਰ ਸੇਵਾ ਜਥੇ ਦੇ ਜਥੇਦਾਰ ਸ਼ਾਮ ਸਿੰਘ, ਕਥਾ ਵਾਚਕ ਭਾਈ ਅਮਨਦੀਪ ਸਿੰਘ, ਕਥਾ ਵਾਚਕ ਭਾਈ ਜਸਪ੍ਰੀਤ ਸਿੰਘ, ਰਾਗੀ ਭਾਈ ਅਰਮਾਨ ਸਿੰਘ, ਰਾਗੀ ਭਾਈ ਜਸਕਰਨ ਸਿੰਘ, ਰਾਗੀ ਭਾਈ ਜਸਪ੍ਰੀਤ ਸਿੰਘ ਅਤੇ ਜਥੇਦਾਰ ਦਰਸ਼ਨ ਸਿੰਘ ਵਲੋਂ ਲਗਾਤਾਰ ਅੱਠ ਦਿਨ ਗੁਰਮਤਿ ਸਮਾਗਮਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਇਸ ਦੌਰਾਨ ਰੋਜ਼ਾਨਾ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦਾ ਕੀਰਤਨ ਅਤੇ ਕਥਾ-ਵਿਚਾਰ, ਸ਼ਾਮ ਸਮੇਂ ਬੱਚਿਆਂ ਲਈ ਗੁਰਮਤਿ ਸਿੱਖਿਆ ਦੀਆਂ ਕਲਾਸਾਂ ਅਤੇ ਰਾਤ ਨੂੰ ਰਹਿਰਾਸ ਸਾਹਿਬ ਉਪਰੰਤ ਆਰਤੀ-ਆਰਤਾ ਦਾ ਕੀਰਤਨ ਅਤੇ ਕਥਾ-ਵਿਚਾਰ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ। ਇਸ ਮੌਕੇ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਵੀ ਲਈ ਗਈ। ਜਿਸ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਥੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰਮਤਿ ਅਤੇ ਧਾਰਮਿਕ ਸਿੱਖਿਆ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਸਮੂਹ ਮੈਂਬਰਾਂ ਵਲੋਂ ਮੀਰੀ-ਪੀਰੀ ਗੁਰਮਤਿ ਪ੍ਰਚਾਰ ਸੇਵਾ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੇ ਜਥੇਦਾਰ ਸ਼ਾਮ ਸਿੰਘ ਨੂੰ ਅਪੀਲ ਕੀਤੀ ਕਿ ਅਜਿਹਾ 8 ਰੋਜ਼ਾ ਗੁਰਮਤਿ ਸਮਾਗਮ ਹਰ ਸਾਲ ਪਿੰਡ ਲਾਹੁਕਾ ਕਲਾਂ ਵਿਖੇ ਕਰਵਾਇਆ ਜਾਵੇ, ਤਾਂ ਜੋ ਬੱਚਿਆਂ ਨੂੰ ਨਿਰੰਤਰ ਧਾਰਮਿਕ ਸਿੱਖਿਆ ਮਿਲ ਸਕੇ ਅਤੇ ਉਹ ਚੰਗੇ ਸੰਸਕਾਰਾਂ ਨਾਲ ਜੁੜ ਕੇ ਆਪਣਾ ਜੀਵਨ ਸਫ਼ਲ ਬਣਾ ਸਕਣ। ਸਮਾਗਮ ਨੂੰ ਸਫ਼ਲ ਬਣਾਉਣ ਲਈ ਪਿੰਡ ਦੀਆਂ ਸੰਗਤਾਂ ਵਲੋਂ ਭਰਵਾਂ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ-ਵਿਧਾਇਕ ਸਰਾਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ’ਚ ਯੂਥ ਵਿੰਗ ਦਾ ਵਿਸਥਾਰ, 15 ਸਰਕਲਾਂ ਲਈ ਪ੍ਰਧਾਨ ਨਿਯੁਕਤ
Ad Position 24