ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ-ਵਿਧਾਇਕ ਸਰਾਰੀ
ਮਮਦੋਟ, 24 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਪਿੰਡ ਲੱਖੋਂ ਕਿ ਬਹਿਰਾਮ ਵਿਖੇ ਪੰਜਾਬ ਸਰਕਾਰ ਦੁਆਰਾ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਤਿਆਰ ਕਰਵਾਏ ਗਏ ਖੇਡ ਮੈਦਾਨ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਖੇਡ ਪ੍ਰਮੀਆਂ ਵਲੋਂ ਵਿਧਾਇਕ ਸਰਾਰੀ ਦਾ ਸਵਾਗਤ ਕੀਤਾ ਗਿਆ।
ਮਮਦੋਟ, 24 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਪਿੰਡ ਲੱਖੋਂ ਕਿ ਬਹਿਰਾਮ ਵਿਖੇ ਪੰਜਾਬ ਸਰਕਾਰ ਦੁਆਰਾ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਤਿਆਰ ਕਰਵਾਏ ਗਏ ਖੇਡ ਮੈਦਾਨ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਖੇਡ ਪ੍ਰਮੀਆਂ ਵਲੋਂ ਵਿਧਾਇਕ ਸਰਾਰੀ ਦਾ ਸਵਾਗਤ ਕੀਤਾ ਗਿਆ। ਵਿਧਾਇਕ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿਚ ਮੈਦਾਨ ਤਿਆਰ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਤੋਂ ਦੂਰ ਰਹਿ ਕੇ ਆਪਣਾਂ ਭਵਿੱਖ ਸੁਨਹਿਰਾ ਬਣਾ ਸਕਣ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਲਾਡੀ ਧਾਲੀਵਾਲ, ਮੈਂਬਰ ਚਰਨਜੀਤ ਸਿੰਘ, ਸੰਦੀਪ ਸਿੰਘ, ਸਤਪਾਲ ਸਿੰਘ, ਗੁਰਜੀਤ ਸਿੰਘ, ਪੱਤੀ ਲਾਇਲਪੁਰ ਦੇ ਸਰਪੰਚ ਭੁਪਿੰਦਰ ਸਿੰਘ ਭਿੰਦਾ ਮੌਜੂਦ ਸਨ।