24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ਼ਹਿਰ ਦੇ ਵੱਖ-ਵੱਖ ਕੋਲਡ ਸਟੋਰਾਂ ’ਤੇ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਅਚਨਚੇਤ ਚੈਕਿੰਗ

ਫ਼ਿਰੋਜ਼ਪੁਰ, 24 ਅਗਸਤ (ਕੁਲਬੀਰ ਸਿੰਘ ਸੋਢੀ)-ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜਰ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟਖੋਰੀ ਨੂੰ ਰੋਕਣ ਲਈ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਇੰਸਪੈਕਟਰ ਅਭਿਨਵ ਖੋਸਲਾ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਕੋਲਡ ਸਟੋਰਾਂ ਦੀ ਚੈਕਿੰਗ ਕੀਤੀ ਗਈ। ਫੂਡ ਸੇਫਟੀ ਵਿੰਗ ਦੀ ਟੀਮ ਵਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਵਿਸ਼ੇਸ਼ ਤੌਰ ’ਤੇ ਇਹ ਜਾਂਚ ਕੀਤੀ ਗਈ ਕਿ ਕਿਤੇ ਕੋਲਡ ਸਟੋਰਾਂ ਵਿਚ ਹਲਵਾਈਆਂ ਵਲੋਂ ਪੁਰਾਣਾ, ਸ਼ੱਕੀ ਜਾਂ ਮਿਲਾਵਟੀ ਖੋਆ ਅਤੇ ਹੋਰ ਸ਼ੱਕੀ ਮਠਿਆਈਆਂ ਤਾਂ ਸਟੋਰ ਕਰਕੇ ਨਹੀਂ ਰੱਖੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 25-08-2026
ਫ਼ਿਰੋਜ਼ਪੁਰ, 24 ਅਗਸਤ (ਕੁਲਬੀਰ ਸਿੰਘ ਸੋਢੀ)-ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜਰ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟਖੋਰੀ ਨੂੰ ਰੋਕਣ ਲਈ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਇੰਸਪੈਕਟਰ ਅਭਿਨਵ ਖੋਸਲਾ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਕੋਲਡ ਸਟੋਰਾਂ ਦੀ ਚੈਕਿੰਗ ਕੀਤੀ ਗਈ। ਫੂਡ ਸੇਫਟੀ ਵਿੰਗ ਦੀ ਟੀਮ ਵਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਵਿਸ਼ੇਸ਼ ਤੌਰ ’ਤੇ ਇਹ ਜਾਂਚ ਕੀਤੀ ਗਈ ਕਿ ਕਿਤੇ ਕੋਲਡ ਸਟੋਰਾਂ ਵਿਚ ਹਲਵਾਈਆਂ ਵਲੋਂ ਪੁਰਾਣਾ, ਸ਼ੱਕੀ ਜਾਂ ਮਿਲਾਵਟੀ ਖੋਆ ਅਤੇ ਹੋਰ ਸ਼ੱਕੀ ਮਠਿਆਈਆਂ ਤਾਂ ਸਟੋਰ ਕਰਕੇ ਨਹੀਂ ਰੱਖੀਆਂ ਗਈਆਂ। ਚੈਕਿੰਗ ਦੌਰਾਨ ਟੀਮ ਵਲੋਂ ਕੋਲਡ ਸਟੋਰਾਂ ਵਿਚ ਰੱਖੇ ਖਾਦ ਪਦਾਰਥਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਸਟੋਰ ਮਾਲਕਾਂ ਤੇ ਪ੍ਰਬੰਧਕਾਂ ਨੂੰ ਇੰਸਪੈਕਟਰ ਖੋਸਲਾ ਵਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਕਿਸੇ ਵੀ ਤਰ੍ਹਾਂ ਦਾ ਸ਼ੱਕੀ, ਗੈਰ-ਮਿਆਰੀ ਜਾਂ ਮਿਲਾਵਟੀ ਖੋਆ ਅਤੇ ਮਿਠਾਈ ਸਟੋਰ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਵੀ ਅਜਿਹਾ ਮਾਲ ਕੋਲਡ ਸਟੋਰ ਵਿਚ ਰੱਖਣ ਦੀ ਇਜਾਜ਼ਤ ਨਾ ਦੇਣ ਲਈ ਕਿਹਾ ਗਿਆ। ਫੂਡ ਸੇਫਟੀ ਵਿਭਾਗ ਦੀ ਟੀਮ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਗੈਰ-ਮਿਆਰੀ ਜਾਂ ਮਿਲਾਵਟੀ ਖਾਦ ਪਦਾਰਥ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਭਾਗ ਵਲੋਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੌਰਾਨ ਕੋਲਡ ਸਟੋਰਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੇ ਫੂਡ ਸੇਫਟੀ ਟੀਮ ਨੂੰ ਭਰੋਸਾ ਦਿਵਾਇਆ ਕਿ ਉਹ ਮਿਲਾਵਟਖੋਰੀ ਵਿਰੁੱਧ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਪੂਰਾ ਸਹਿਯੋਗ ਕਰਨਗੇ ਅਤੇ ਆਪਣੇ ਕੋਲਡ ਸਟੋਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਮਿਠਾਈ ਜਾਂ ਖੋਆ ਸਟੋਰ ਨਹੀਂ ਕਰਨਗੇ। ਚੈਕਿੰਗ ਦੌਰਾਨ ਫੂਡ ਸੇਫਟੀ ਟੀਮ ਨੂੰ ਕਿਸੇ ਵੀ ਕੋਲਡ ਸਟੋਰ ਵਿਚ ਸ਼ੱਕੀ ਖੋਆ ਜਾਂ ਸ਼ੱਕੀ ਮਿਠਾਈ ਸਟੋਰ ਕੀਤੀ ਹੋਈ ਨਹੀਂ ਮਿਲੀ। ਫੂਡ ਸੇਫਟੀ ਟੀਮ ਨੇ ਲੋਕਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਖਾਦ ਪਦਾਰਥ ਦੀ ਗੁਣਵੱਤਾ ’ਤੇ ਸ਼ੱਕ ਹੋਵੇ ਜਾਂ ਕੋਈ ਗੈਰ-ਮਿਆਰੀ ਖਾਦ ਪਦਾਰਥ ਵੇਚਿਆ ਜਾਂ ਸਟੋਰ ਕੀਤਾ ਜਾ ਰਿਹਾ ਹੋਵੇ ਤਾਂ ਇਸ ਸਬੰਧੀ ਤੁਰੰਤ ਫੂਡ ਸੇਫਟੀ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਵਿਭਾਗ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਕੋਲਡ ਸਟੋਰਾਂ ਅਤੇ ਹੋਰ ਖਾਦ ਕਾਰੋਬਾਰਾਂ ਦੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੀਆਂ, ਤਾਂ ਜੋ ਲੋਕਾਂ ਤੱਕ ਸੁਰੱਖਿਅਤ ਅਤੇ ਮਿਆਰੀ ਖਾਦ ਪਦਾਰਥ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਲਰ ਵਲੋਂ ਪਿੰਡ ਖਾਈ ਅਤੇ ਮਾਛੀਵਾੜਾ ’ਚ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਅਗਲੀ ਖ਼ਬਰ ਸਾਢੇ ਚਾਰ ਸਾਲ ਤੋਂ ਪੇਅ ਸਕੇਲ ਤੇ ਰੈਗੂਲਰ ਸਹੂਲਤਾਂ ਤੋਂ ਵਾਂਝੇ ਐਸੋਸੀਏਟ ਅਧਿਆਪਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਰੋਸ ਪੱ...
Ad Position 24