ਵਿਧਾਇਕ ਭੁੱਲਰ ਵਲੋਂ ਪਿੰਡ ਖਾਈ ਅਤੇ ਮਾਛੀਵਾੜਾ ’ਚ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ
ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਉਸਾਰੇ ਜਾ ਰਹੇ 3100 ਨਵੇਂ ਖੇਡ ਮੈਦਾਨਾਂ ਦੀ ਲੜੀ ਤਹਿਤ ਪਿੰਡ ਖਾਈ ਅਤੇ ਮਾਛੀਵਾੜਾ ਬਲਾਕ ਫਿਰੋਜ਼ਪੁਰ ਵਿਖੇ ਨਵੇਂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਖੇਡ ਮੈਦਾਨਾਂ ਦਾ ਉਦਘਾਟਨ ਕਰਨ ਉਪਰੰਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਸਹਿਯੋਗ ਨਾਲ ਸੂਬੇ ਵਿਚ ਖੇਡ ਸਹੂਲਤਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ।
ਪ
ਪਿੰਡ ਖਾਈ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨਾਲ ਹਰਮੀਤ ਸਿੰਘ ਸੰਧੂ, ਗਗਨਦੀਪ ਸਿੰਘ ਅਤੇ ਹੋਰ। ਅਜੀਤ ਤਸਵੀਰ
25-08-2026
ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਉਸਾਰੇ ਜਾ ਰਹੇ 3100 ਨਵੇਂ ਖੇਡ ਮੈਦਾਨਾਂ ਦੀ ਲੜੀ ਤਹਿਤ ਪਿੰਡ ਖਾਈ ਅਤੇ ਮਾਛੀਵਾੜਾ ਬਲਾਕ ਫਿਰੋਜ਼ਪੁਰ ਵਿਖੇ ਨਵੇਂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਖੇਡ ਮੈਦਾਨਾਂ ਦਾ ਉਦਘਾਟਨ ਕਰਨ ਉਪਰੰਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਸਹਿਯੋਗ ਨਾਲ ਸੂਬੇ ਵਿਚ ਖੇਡ ਸਹੂਲਤਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਣਾਏ ਜਾ ਰਹੇ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਨਾਲ-ਨਾਲ ਸਿਹਤਮੰਦ ਅਤੇ ਸਰਗਰਮ ਜੀਵਨਸ਼ੈਲੀ ਅਪਣਾਉਣ ਲਈ ਸੁਚੱਜਾ ਮੰਚ ਪ੍ਰਦਾਨ ਕਰਨਗੇ। ਵਿਧਾਇਕ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸ ਲਈ ਪੰਜਾਬ ਦੇ ਪਿੰਡਾਂ ਵਿਚ ਆਧੁਨਿਕ ਖੇਡ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੈ। ਉਨ੍ਹਾਂ ਦੋਵਾਂ ਪਿੰਡਾਂ ਦੇ ਵਸਨੀਕਾਂ ਅਤੇ ਨੌਜਵਾਨਾਂ ਨੂੰ ਨਵੇਂ ਖੇਡ ਮੈਦਾਨਾਂ ਦੀ ਸਹੂਲਤ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਨਵੀਆਂ ਉਚਾਈਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਖੇਡਾਂ ਲਈ ਬਿਹਤਰ ਮਾਹੌਲ ਤਿਆਰ ਹੋਣ ਨਾਲ ਭਵਿੱਖ ਵਿਚ ਹੋਰ ਵੀ ਪ੍ਰਤਿਭਾਸ਼ਾਲੀ ਖਿਡਾਰੀ ਉੱਭਰ ਕੇ ਸਾਹਮਣੇ ਆਉਣਗੇ।