25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡੀ-ਐਡਿਕਸ਼ਨ, ਰੀਹੈਬਲੀਟੇਸ਼ਨ ਅਤੇ ਓਟ ਆਊਟਸੋਰਸ ਮੁਲਾਜ਼ਮਾਂ ਵਲੋਂ ਡਾਇਰੈਕਟਰ ਦਫ਼ਤਰ ਅੱਗੇ ਰੋਸ ਧਰਨਾ

ਫ਼ਿਰੋਜਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਡੀ-ਐਡਿਕਸ਼ਨ, ਰੀਹੈਬਿਲੀਟੇਸ਼ਨ ਅਤੇ ਓਟ ਆਊਟਸੋਰਸ ਮੁਲਾਜ਼ਮਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੋਗਾ ਦੀ ਅਗਵਾਈ ਹੇਠ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਫ਼ਤਰ ਅੱਗੇ ਰੋਹ-ਭਰਪੂਰ ਧਰਨਾ ਦਿੱਤਾ ਗਿਆ। ਧਰਨੇ ਵਿਚ ਪੰਜਾਬ ਭਰ ਤੋਂ ਮੁਲਾਜ਼ਮਾਂ, ਖ਼ਾਸ ਕਰਕੇ ਮਹਿਲਾ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਦਿੱਤੀ ਚਿਤਾਵਨੀ ਡਾਇਰੈਕਟਰ ਦਫ਼ਤਰ ਅੱਗੇ ਰੋਸ ਧਰਨਾ ਦੇਣ ਸਮੇਂ ਡੀ-ਐਡਿਕਸ਼ਨ, ਰੀਹੈਬਲੀਟੇਸ਼ਨ ਅਤੇ ਓਟ ਆਊਟਸੋਰਸ ਮੁਲਾਜ਼ਮ। ਅਜੀਤ ਤਸਵੀਰ 26-08-2026
ਫ਼ਿਰੋਜਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਡੀ-ਐਡਿਕਸ਼ਨ, ਰੀਹੈਬਿਲੀਟੇਸ਼ਨ ਅਤੇ ਓਟ ਆਊਟਸੋਰਸ ਮੁਲਾਜ਼ਮਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੋਗਾ ਦੀ ਅਗਵਾਈ ਹੇਠ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਫ਼ਤਰ ਅੱਗੇ ਰੋਹ-ਭਰਪੂਰ ਧਰਨਾ ਦਿੱਤਾ ਗਿਆ। ਧਰਨੇ ਵਿਚ ਪੰਜਾਬ ਭਰ ਤੋਂ ਮੁਲਾਜ਼ਮਾਂ, ਖ਼ਾਸ ਕਰਕੇ ਮਹਿਲਾ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਆਗੂ ਪਾਰਸ ਮੱਕੜ ਨੇ ਕਿਹਾ ਕਿ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨਾਲ ਕਥਿਤ ਤੌਰ ’ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਚੇਅਰਮੈਨ ਕੁਲਬੀਰ ਸਿੰਘ ਢਿੱਲੋਂ ਅਤੇ ਕਨਵੀਨਰ ਰਵਿੰਦਰ ਲੂਥਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪੈਰਾਮੈਡੀਕਲ ਕਾਮਿਆਂ ਨੇ ਧਰਨੇ ਨੂੰ ਸਮਰਥਨ ਦਿੱਤਾ । ਆਗੂਆਂ ਨੇ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਲਈ ਚੱਲ ਰਹੇ ਸੰਘਰਸ਼ ਵਿਚ ਸਿਹਤ ਕਰਮਚਾਰੀ ਹਰ ਸੰਭਵ ਸਹਿਯੋਗ ਦੇਣਗੇ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੂਬਾ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਵੱਡੇ ਕਾਫ਼ਲੇ ਨੇ ਧਰਨੇ ਵਿਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਪੂਰਨ ਸਮਰਥਨ ਦਿੱਤਾ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਦਾਊਦ ਮਸੀਹ, ਸਰਵਰਿੰਦਰ ਸਿੰਘ, ਜਤਿੰਦਰ ਸਿੰਘ ਅੰਮ੍ਰਿਤਸਰ, ਜਤਿੰਦਰ ਸਿੰਘ ਤਰਨ ਤਾਰਨ, ਯਾਦਵਿੰਦਰ ਸਿੰਘ ਪਟਿਆਲਾ, ਕੁਲਪ੍ਰੀਤ ਸਿੰਘ ਸਮਰਾ, ਵਿਜੇ ਸੂਰੀ, ਰਮਨ ਅੱਤਰੀ, ਗੁਰਮੁੱਖ ਸਿੰਘ, ਓਂਕਾਰ ਸਿੰਘ, ਸਤੰਤਰ ਸਿੰਘ, ਰਜਤ ਲੂਹੇਰਾ, ਸਾਹਿਲ, ਰਾਕੇਸ਼ ਕੁਮਾਰ, ਕਪਿਲ ਮੋਰਵਾਲ, ਰਮਨਦੀਪ ਮੋਗਾ, ਤੀਰਥ ਸਿੰਘ, ਗੁਰਵਿੰਦਰ ਸਿੰਘ, ਰਵਿੰਦਰ ਸ਼ਰਮਾ, ਸ਼ੁਭਮ ਤਿੰਨਾ, ਦੀਪਕ ਰਾਵਤ, ਗੁਰਪ੍ਰੀਤ ਸਿੰਘ ਫ਼ਿਰੋਜ਼ਪੁਰ, ਪਵਨਦੀਪ ਸਿੰਘ, ਵੀਰਮ ਸ਼ਰਮਾ, ਰਜਨੀ ਬਾਲਾ, ਦੀਪਾ, ਸਤਵਿੰਦਰ ਕੌਰ, ਪ੍ਰਭਜੋਤ ਕੌਰ, ਨੇਹਾ ਸਮਿਆਲ, ਸ਼ਿਖਾ, ਕੁਸੁਮ, ਮਨਦੀਪ ਕੌਰ, ਅਮਨਦੀਪ ਕੌਰ, ਜਸਵੀਰ ਕੌਰ ਅਤੇ ਹੋਰ ਸਾਥੀ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਭਲਕੇ ਪੰਜਾਬ ਬੰਦ ਨਹੀਂ, ਸਰਕਾਰੀ ਦਫ਼ਤਰਾਂ ਦਾ ਕੰਮਕਾਜ ਰਹੇਗਾ ਮੁਕੰਮਲ ਬੰਦ-ਸਿੱਧੂ, ਭਾਂਗਰ ਅਗਲੀ ਖ਼ਬਰ ਬਾਬਾ ਨੰਦ ਸਿੰਘ ਦੀ ਬਰਸੀ ਸਮਾਗਮਾਂ ਮੌਕੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਲਵਾਈ ਹਾਜ਼ਰੀ
Ad Position 24