26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਲਕੇ ਪੰਜਾਬ ਬੰਦ ਨਹੀਂ, ਸਰਕਾਰੀ ਦਫ਼ਤਰਾਂ ਦਾ ਕੰਮਕਾਜ ਰਹੇਗਾ ਮੁਕੰਮਲ ਬੰਦ-ਸਿੱਧੂ, ਭਾਂਗਰ

ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ, ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫ਼ਰੰਟ ਦੇ ਸੱਦੇ ’ਤੇ 27 ਅਗਸਤ ਨੂੰ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਜਾ ਰਹੀ ਮਹਾਂ ਹੜਤਾਲ ਸੰਬੰਧੀ ਫੈਲਾਏ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਨੂੰ ਸਪਸ਼ਟ ਕਰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਪਿੱਪਲ ਸਿੰਘ ਸਿੱਧੂ ਅਤੇ ਸੀਨੀਅਰ ਆਗੂ ਜਗਸੀਰ ਸਿੰਘ ਭਾਂਗਰ ਨੇ ਕਿਹਾ ਕਿ 27 ਅਗਸਤ ਨੂੰ ਪੰਜਾਬ ਬੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹਾਂ ਹੜਤਾਲ ਦੌਰਾਨ ਸਰਕਾਰੀ ਮੁਲਾਜ਼ਮ ਆਪਣੇ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਬੰਦ ਰੱਖ ਕੇ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟਾਉਣਗੇ।

Ad Position 21
No active advertisement
ਪਿੱਪਲ ਸਿੰਘ ਸਿੱਧੂ ਅਤੇ ਜਗਸੀਰ ਸਿੰਘ ਭਾਂਗਰ। 26-08-2026
ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ, ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫ਼ਰੰਟ ਦੇ ਸੱਦੇ ’ਤੇ 27 ਅਗਸਤ ਨੂੰ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਜਾ ਰਹੀ ਮਹਾਂ ਹੜਤਾਲ ਸੰਬੰਧੀ ਫੈਲਾਏ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਨੂੰ ਸਪਸ਼ਟ ਕਰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਪਿੱਪਲ ਸਿੰਘ ਸਿੱਧੂ ਅਤੇ ਸੀਨੀਅਰ ਆਗੂ ਜਗਸੀਰ ਸਿੰਘ ਭਾਂਗਰ ਨੇ ਕਿਹਾ ਕਿ 27 ਅਗਸਤ ਨੂੰ ਪੰਜਾਬ ਬੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹਾਂ ਹੜਤਾਲ ਦੌਰਾਨ ਸਰਕਾਰੀ ਮੁਲਾਜ਼ਮ ਆਪਣੇ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਬੰਦ ਰੱਖ ਕੇ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟਾਉਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਦੌਰਾਨ ਨਾ ਕੋਈ ਸੜਕ ਜਾਮ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਦੁਕਾਨਦਾਰ ਜਾਂ ਵਪਾਰੀ ਨੂੰ ਆਪਣੀ ਦੁਕਾਨ ਬੰਦ ਕਰਨ ਲਈ ਮਜਬੂਰ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਲੜਾਈ ਸਰਕਾਰ ਨਾਲ ਆਪਣੀਆਂ ਮੰਗਾਂ ਮਨਵਾਉਣ ਲਈ ਹੈ, ਨਾ ਕਿ ਵਪਾਰੀ ਭਾਈਚਾਰੇ ਜਾਂ ਆਮ ਲੋਕਾਂ ਨਾਲ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਅਜਿਹੇ ਝੂਠੇ ਅਤੇ ਗੁੰਮਰਾਹਕੁੰਨ ਸੁਨੇਹਿਆਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਦੀ ਮਹਾਂ ਹੜਤਾਲ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਏਕਤਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਸ਼ਾਂਤਮਈ ਢੰਗ ਨਾਲ ਕੀਤਾ ਇਹ ਸੰਘਰਸ਼ ਸਰਕਾਰ ਨੂੰ ਆਪਣੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਮਜਬੂਰ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਡੀ-ਐਡਿਕਸ਼ਨ, ਰੀਹੈਬਲੀਟੇਸ਼ਨ ਅਤੇ ਓਟ ਆਊਟਸੋਰਸ ਮੁਲਾਜ਼ਮਾਂ ਵਲੋਂ ਡਾਇਰੈਕਟਰ ਦਫ਼ਤਰ ਅੱਗੇ ਰੋਸ ਧਰਨਾ
Ad Position 24