26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 25 ਅਗਸਤ (ਪ੍ਰਤਾਪ ਸਿੰਘ ਹੀਰਾ)- ਸਹਾਰਾ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਵਾਈਸ ਚੇਅਰਮੈਨ ਹਰਪਾਲ ਸਿੰਘ ਗਿੱਲ ਪੰਡੋਰੀ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਕਲੱਬ ਦੇ ਸਰਗਰਮ ਮੈਂਬਰ ਅੰਗਰੇਜ਼ ਸਿੰਘ ਅਟਵਾਲ ਦੇ ਚਾਚਾ ਰਣਜੀਤ ਸਿੰਘ ਅਟਵਾਲ ਅਤੇ ਜ਼ੀਰਾ ਦੇ ਭਗਵਾਨ ਸਿੰਘ ਬਿੱਲਾ ਟੇਲਰ ਮਾਸਟਰ ਦੀ ਸੜਕ ਹਾਦਸੇ ’ਚ ਹੋਈ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-08-2026
ਜ਼ੀਰਾ, 25 ਅਗਸਤ (ਪ੍ਰਤਾਪ ਸਿੰਘ ਹੀਰਾ)- ਸਹਾਰਾ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਵਾਈਸ ਚੇਅਰਮੈਨ ਹਰਪਾਲ ਸਿੰਘ ਗਿੱਲ ਪੰਡੋਰੀ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਕਲੱਬ ਦੇ ਸਰਗਰਮ ਮੈਂਬਰ ਅੰਗਰੇਜ਼ ਸਿੰਘ ਅਟਵਾਲ ਦੇ ਚਾਚਾ ਰਣਜੀਤ ਸਿੰਘ ਅਟਵਾਲ ਅਤੇ ਜ਼ੀਰਾ ਦੇ ਭਗਵਾਨ ਸਿੰਘ ਬਿੱਲਾ ਟੇਲਰ ਮਾਸਟਰ ਦੀ ਸੜਕ ਹਾਦਸੇ ’ਚ ਹੋਈ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੌਰਾਨ ਜਨਰਲ ਸਕੱਤਰ ਹਰਬੰਸ ਸਿੰਘ ਸੇਖਾ ਵਲੋਂ ਕਲੱਬ ਪਿਛਲੇ ਸਮੇਂ ਦੌਰਾਨ ਕੀਤੇ ਗਏ ਸੇਵਾ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਸਮਾਜ ਸੇਵੀ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਤੋਂ ਇਲਾਵਾ ਪਹਿਲਾਂ ਪਾਸ ਕੀਤੇ ਗਏ ਮਤਿਆਂ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜੀਵਨ ਮੱਲ ਸਰਕਾਰੀ ਸਕੂਲ ਦੇ ਬਾਹਰ ਸਹਾਰਾ ਪਾਰਕ ਵਿਚ ਲਗਾਏ ਗਏ ਨਵੇਂ ਬੂਟਿਆਂ ਅਤੇ ਸਫ਼ਾਈ ਕਾਰਜਾਂ ਵਿਚ ਪ੍ਰਿੰਸੀਪਲ ਕਰਮਜੀਤ ਸਿੰਘ ਜੋਸਨ ਵਲੋਂ ਦਿੱਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਗਈ । ਮੀਟਿੰਗ ਦੌਰਾਨ ਗੁਰਤੇਜ ਸਿੰਘ ਗਿੱਲ, ਪ੍ਰਧਾਨ ਨੇ ਕਿਹਾ ਕਿ ਸਹਾਰਾ ਕਲੱਬ ਪਹਿਲਾਂ ਦੀ ਤਰ੍ਹਾਂ ਭਵਿੱਖ ਵਿਚ ਵੀ ਸਮਾਜ ਸੇਵੀ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦਾ ਰਹੇਗਾ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹੇਗਾ। ਮੀਟਿੰਗ ਵਿਚ ਗੁਰਬਖਸ਼ ਸਿੰਘ ਵਿੱਜ, ਚੇਅਰਮੈਨ , ਦਲਬੀਰ ਸਿੰਘ ਜੇਈ, ਜਸਵਿੰਦਰ ਸਿੰਘ ਖਾਲਸਾ, ਖ਼ਜ਼ਾਨਚੀ, ਪਰਮਿੰਦਰ ਸਿੰਘ ਬੱਢਾ,ਸੁਖਚੈਨ ਸਿੰਘ ਰਟੋਲ ਬੇਟ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦਾ ਵਫ਼ਦ ਆਰ.ਟੀ.ਓ. ਫ਼ਿਰੋਜ਼ਪੁਰ ਨੂੰ ਮਿਲਿਆ ਅਗਲੀ ਖ਼ਬਰ ਸਾਹਿਤ ਸਭਾ ਜ਼ੀਰਾ ਦੇ ਪ੍ਰਧਾਨ ਮੁਖਤਿਆਰ ਸਿੰਘ ਬਰਾੜ ਨੂੰ ਸਦਮਾ, ਭਰਾ ਦਾ ਦਿਹਾਂਤ
Ad Position 24