ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 4 ਸਤੰਬਰ ਨੂੰ ਮਨਾਈ ਜਾਵੇਗੀ
ਮੁੱਦਕੀ, 25 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਰਵਿੰਦਰ ਕੁਮਾਰ ਗਰਗ, ਪੰਡਿਤ ਗੋਬਿੰਦ ਰਾਮ ਅਤੇ ਸਮਾਜ ਸੇਵਕ ਫਕੀਰ ਚੰਦ ਅਗਰਵਾਲ ਨੇ ਦੱਸਿਆ ਕਿ ਇਸ ਦਿਨ ਭਗਵਾਨ ਕ੍ਰਿਸ਼ਨ ਦੀ ਪੂਜਾ ਰੀਤੀ ਰਿਵਾਜ਼ਾਂ ਨਾਲ ਕੀਤੀ ਜਾਂਦੀ ਹੈ ਅਤੇ ਵਰਤ ਰੱਖਿਆ ਜਾਂਦਾ ਹੈ।
ਮੁੱਦਕੀ, 25 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਰਵਿੰਦਰ ਕੁਮਾਰ ਗਰਗ, ਪੰਡਿਤ ਗੋਬਿੰਦ ਰਾਮ ਅਤੇ ਸਮਾਜ ਸੇਵਕ ਫਕੀਰ ਚੰਦ ਅਗਰਵਾਲ ਨੇ ਦੱਸਿਆ ਕਿ ਇਸ ਦਿਨ ਭਗਵਾਨ ਕ੍ਰਿਸ਼ਨ ਦੀ ਪੂਜਾ ਰੀਤੀ ਰਿਵਾਜ਼ਾਂ ਨਾਲ ਕੀਤੀ ਜਾਂਦੀ ਹੈ ਅਤੇ ਵਰਤ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੰਦਰ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਜਾਵੇਗਾ। ਮੰਦਰ ’ਚ ਸ਼੍ਰੀ ਕ੍ਰਿਸ਼ਨ ਜੀ ਦਾ ਸੁੰਦਰ ਪੰਘੂੜਾ ਤਿਆਰ ਕਰਕੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ ਜਾਵੇਗਾ। ਉਨ੍ਹਾਂ ਭਗਤਾਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵੱਧ ਤੋਂ ਵੱਧ ਮੰਦਰ ’ਚ ਪਹੁੰਚਣ ਦੀ ਅਪੀਲ ਕੀਤੀ।