26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਖੇਡ ਮੈਦਾਨਾਂ ਦੀ ਸਹੂਲਤ ਮਿਲਣ ’ਤੇ ਖਾਈ ਅਤੇ ਮਾਛੀਵਾੜਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 24 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੀਤੇ ਦਿਨ ਹਲਕਾ ਸ਼ਹਿਰੀ ਅਧੀਨ ਪਿੰਡ ਖਾਈ ਅਤੇ ਮਾਛੀਵਾੜਾ-104, ਬਲਾਕ ਫ਼ਿਰੋਜ਼ਪੁਰ ਵਿਖੇ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਕੀਤਾ ਗਿਆ। ਜਿਸ ਦੌਰਾਨ ਨਵੇਂ ਖੇਡ ਮੈਦਾਨ ਮਿਲਣ ਨਾਲ ਦੋਵਾਂ ਪਿੰਡਾਂ ਦੇ ਨੌਜਵਾਨਾਂ, ਖਿਡਾਰੀਆਂ ਅਤੇ ਪਿੰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 26-08-2026
ਫ਼ਿਰੋਜ਼ਪੁਰ, 24 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੀਤੇ ਦਿਨ ਹਲਕਾ ਸ਼ਹਿਰੀ ਅਧੀਨ ਪਿੰਡ ਖਾਈ ਅਤੇ ਮਾਛੀਵਾੜਾ-104, ਬਲਾਕ ਫ਼ਿਰੋਜ਼ਪੁਰ ਵਿਖੇ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਕੀਤਾ ਗਿਆ। ਜਿਸ ਦੌਰਾਨ ਨਵੇਂ ਖੇਡ ਮੈਦਾਨ ਮਿਲਣ ਨਾਲ ਦੋਵਾਂ ਪਿੰਡਾਂ ਦੇ ਨੌਜਵਾਨਾਂ, ਖਿਡਾਰੀਆਂ ਅਤੇ ਪਿੰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਮਾਰਕੀਟ ਕਮੇਟੀ ਚੇਅਰਮੈਨ ਹਰਮੀਤ ਸਿੰਘ ਖਾਈ ਅਤੇ ਪਿੰਡ ਖਾਈ ਦੇ ਸਰਪੰਚ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਸਹੂਲਤਾਂ ਵਿਕਸਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਰਪੰਚ ਨਿਸ਼ਾਨ ਸਿੰਘ ਨੇ ਕਿਹਾ ਕਿ ਪਿੰਡ ਵਿਚ ਆਧੁਨਿਕ ਖੇਡ ਮੈਦਾਨ ਦੀ ਸਹੂਲਤ ਮਿਲਣਾ ਨੌਜਵਾਨਾਂ ਲਈ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪਿੰਡ ਮਾਛੀਵਾੜਾ ਦੇ ਵਾਸੀਆਂ ਨੇ ਵੀ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿਚ ਖੇਡ ਮੈਦਾਨ ਦੀ ਸਹੂਲਤ ਆਉਣ ਵਾਲੀ ਪੀੜ੍ਹੀ ਲਈ ਇਕ ਮਹੱਤਵਪੂਰਨ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਉਤਸ਼ਾਹ ਮਿਲੇਗਾ ਅਤੇ ਪਿੰਡ ਵਿਚੋਂ ਹੋਰ ਵੀ ਵਧੀਆ ਖਿਡਾਰੀ ਪੈਦਾ ਹੋਣ ਦੀਆਂ ਸੰਭਾਵਨਾਵਾਂ ਵਧਣਗੀਆਂ। ਪਿੰਡ ਵਾਸੀਆਂ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸਾਬਕਾ ਚੇਅਰਮੈਨ ਬਲਰਾਜ ਸਿੰਘ ਕਟੋਰਾ, ਮਨਜੀਤ ਸਿੰਘ ਸਰਪੰਚ, ਸੰਦੀਪ ਸਿੰਘ ਸਰਪੰਚ, ਨਿਰਮਲਜੀਤ ਸਿੰਘ, ਮਨਜੀਤ ਸਿੰਘ, ਚੱਤਰ ਸਿੰਘ, ਨੀਲ ਖੰਨਾ, ਸੁਖਚੈਨ ਸਿੰਘ ਮੈਂਬਰ ਬਲਾਕ ਸਮਿਤੀ, ਕਿੱਕਰ ਲੂਥਰ, ਸੁਖਦੇਵ ਸਿੰਘ, ਕੁਲਦੀਪ ਸਿੰਘ, ਅਮਨਦੀਪ ਧਾਲੀਵਾਲ, ਹਰਦੀਪ ਸਿੰਘ, ਸ਼ੇਰਾ ਮੈਂਬਰ ਅਤੇ ਬਿੱਲਾ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਕਾਨ ਦੇ ਤਾਲੇ ਤੋੜ ਕੇ ਨਕਦੀ ਅਤੇ ਗਹਿਣੇ ਚੋਰੀ ਅਗਲੀ ਖ਼ਬਰ ਮੁੱਦਕੀ ਦੀ ਧਰਤੇ ’ਤੇ ਕਬੱਡੀ ਓਪਨ ’ਤੇ 65 ਕਿੱਲ ਭਾਰ ਵਰਗ ਦੇ ਮੁਕਾਬਲੇ 7 ਸਤੰਬਰ ਨੂੰ
Ad Position 24