ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਗੱਟੀ ਰਾਜੋ ਕੇ ’ਚ ਕਾਨੂੰਨੀ ਜਾਗਰੂਕਤਾ ਲਈ ਲੀਗਲ ਏਡ ਕਲੀਨਿਕ ਖੋਲ੍ਹਿਆ
ਫ਼ਿਰੋਜ਼ਪੁਰ, 25 ਅਗਸਤ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਵਲੋਂ ਇਕ ਮੈਗਾ ਡਰਾਇਵ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਨਾਲਸਾ ਦੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਇਹ ਮੁਹਿੰਮ ਮਿਤੀ 24 ਅਗਸਤ 2026 ਤੋਂ 31 ਅਕਤੂਬਰ 2026 ਤੱਕ ਚਲਾਈ ਜਾਵੇਗੀ।
ਸ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਲੀਗਲ ਏਡ ਕਲੀਨਿਕ ਖੋਲਣ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਮੈਡਮ ਅਨੁਰਾਧਾ। ਅਜੀਤ ਤਸਵੀਰ
26-08-2026
ਫ਼ਿਰੋਜ਼ਪੁਰ, 25 ਅਗਸਤ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਵਲੋਂ ਇਕ ਮੈਗਾ ਡਰਾਇਵ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਨਾਲਸਾ ਦੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਇਹ ਮੁਹਿੰਮ ਮਿਤੀ 24 ਅਗਸਤ 2026 ਤੋਂ 31 ਅਕਤੂਬਰ 2026 ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਦੇ ਤਹਿਤ ਪਿੰਡ ਗੱਟੀ ਰਾਜੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ ਲੀਗਲ ਏਡ ਕਲੀਨਿਕ ਖੋਲ੍ਹਿਆ ਗਿਆ। ਇਸ ਲੀਗਲ ਏਡ ਕਲੀਨਿਕ ਨੂੰ ਖੋਲਣ ਸਮੇਂ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਨੇ ਆਪ ਜਗ੍ਹਾ ਦਾ ਮੁਆਇਨਾ ਕੀਤਾ ਅਤੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਵਾਉਣ ਲਈ ਇਸ ਜਗ੍ਹਾ ਨੂੰ ਚੁਣਿਆ ਜਿੱਥੇ ਕਿ ਪਿੰਡ ਵਾਸੀ ਸੁਖਾਲੀ ਪਹੁੰਚ ਕਰ ਸਕਦੇ ਹਨ ਅਤੇ ਆਪਣੀ ਸਮੱਸਿਆ ਦਾ ਹੱਲ ਕਰਵਾਉਣ ਜਾਂ ਕਿਸੇ ਕਿਸਮ ਦੀ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਜਿਸ ਵਿਚ ਪਿੰਡ ਦੇ ਲੋਕ ਕਾਨੂੰਨੀ ਸਹਾਇਤਾ ਲੈ ਸਕਦੇ ਹਨ ਅਤੇ ਨਾਲਸਾ ਦੀਆਂ ਸਕੀਮਾਂ ਦਾ ਲਾਭ ਵੀ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਲੈਡਲਾਈਨ ਨੰਬਰ ਅਤੇ ਟੋਲ ਫਰੀ ਨੰਬਰ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।