ਐਲ.ਈ.ਡੀ. ਵੈਨ ਰਾਹੀਂ ਪਿੰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਗੁਰੂ ਰਵਿਦਾਸ ਜੀ ਦਾ ਸੰਦੇਸ਼
ਗੋਲੂ ਕਾ ਮੋੜ, 25 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ. ਈ.
ਗੋਲੂ ਕਾ ਮੋੜ, 25 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਰਾਹੀਂ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤਹਿਤ ਵਾਸਲ ਮੋਹਨ ਕੇ, ਪਿੰਡੀ, ਮਾੜੇ ਕਲਾਂ, ਨੋਨਾਰੀ ਖੋਖਰ, ਛਾਂਗਾ ਮਹਾਤਮ ਉਤਾੜ ਅਤੇ ਬੂਲਾ ਰਾਏ ਉਤਾੜ ਵਿਖੇ ਐਲ.ਈ.ਡੀ. ਵੈਨ ਰਾਹੀਂ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਫ਼ਿਲਮ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਤੇ ਸਦਭਾਵਨਾ ਦੇ ਸੰਦੇਸ਼ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ। ਜਿਸ ਨਾਲ ਸਮਾਜ ਵਿਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।