25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਆਮ ਆਦਮੀ ਪਾਰਟੀ ਨੂੰ ਛੱਡ 25 ਪਰਿਵਾਰ ਕਾਂਗਰਸ ’ਚ ਸ਼ਾਮਿਲ

ਫ਼ਿਰੋਜ਼ਪੁਰ,25 ਅਗਸਤ (ਸੁਖਵਿੰਦਰ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਵੱਖ-ਵੱਖ ਪਿੰਡਾਂ ’ਚ ਕੀਤੇ ਜਾ ਰਹੇ ਜਨਸੰਪਰਕ ਅਤੇ ਦੌਰਿਆਂ ਦੌਰਾਨ ਪਿੰਡ ਆਰਿਫ ਕੇ ਵਿਖੇ ਕਰਵਾਈ ਗਈ ਪਬਲਿਕ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਦੋ ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਕਰੀਬ 25 ਪਰਿਵਾਰਾਂ ਨੇ ‘ਆਪ’ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ।

Ad Position 21
No active advertisement
ਅਜੀਤ ਡੈਸਕ 26-08-2026
ਫ਼ਿਰੋਜ਼ਪੁਰ,25 ਅਗਸਤ (ਸੁਖਵਿੰਦਰ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਵੱਖ-ਵੱਖ ਪਿੰਡਾਂ ’ਚ ਕੀਤੇ ਜਾ ਰਹੇ ਜਨਸੰਪਰਕ ਅਤੇ ਦੌਰਿਆਂ ਦੌਰਾਨ ਪਿੰਡ ਆਰਿਫ ਕੇ ਵਿਖੇ ਕਰਵਾਈ ਗਈ ਪਬਲਿਕ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਦੋ ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਕਰੀਬ 25 ਪਰਿਵਾਰਾਂ ਨੇ ‘ਆਪ’ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਕਾਂਗਰਸ ’ਚ ਸ਼ਾਮਿਲ ਹੋਣ ਵਾਲੇ ਮੌਜੂਦਾ ਪੰਚਾਇਤ ਮੈਂਬਰ ਗੁਰਪਿੰਦਰ ਸਿੰਘ ਅਤੇ ਡਾ. ਸੁਖਪਾਲ ਸਿੰਘ ਤੋਂ ਇਲਾਵਾ ਸੁਬੇਗ ਸਿੰਘ, ਬਲਵਿੰਦਰ ਸਿੰਘ, ਜਗਸੀਰ ਸਿੰਘ ਜੱਗਾ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਰਾਜਵੀਰ ਸਿੰਘ, ਕਿੱਕਰ ਸਿੰਘ, ਡਾ. ਸੁਖਜਿੰਦਰ ਸਿੰਘ, ਕਾਬਲ ਸਿੰਘ, ਬੋਹੜ ਸਿੰਘ, ਕਾਰਜ ਸਿੰਘ, ਗੁਰਜੰਤ ਸਿੰਘ, ਪੀਪਲ ਸਿੰਘ, ਗੁਰਮੀਤ ਸਿੰਘ, ਗੁਰਮੇਲ ਸਿੰਘ ਸਮੇਤ ਹੋਰ ਪਰਿਵਾਰਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪਰਮਿੰਦਰ ਸਿੰਘ ਪਿੰਕੀ ਦੀ ਕਾਰਜਸ਼ੈਲੀ, ਹਲਕੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਸੋਚ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਨੇ ਕਾਂਗਰਸ ਪਰਿਵਾਰ ’ ਚ ਸ਼ਾਮਿਲ ਹੋਏ ਸਾਰੇ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਅਤੇ ਇਲਾਕੇ ਦੇ ਵਿਕਾਸ ਲਈ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਮਿਲ ਰਹੇ ਲੋਕਾਂ ਦੇ ਸਮਰਥਨ ਤੋਂ ਸਪੱਸ਼ਟ ਹੈ ਕਿ ਜਨਤਾ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਅੱਗੇ ਵਧਦਾ ਦੇਖਣਾ ਚਾਹੁੰਦੀ ਹੈ। ਪਿੰਕੀ ਨੇ ਕਿਹਾ ਕਿ ਪਿੰਡਾਂ ਦੇ ਦੌਰਿਆਂ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣਾ ਹੈ। ਉਨ੍ਹਾਂ ਕਾਂਗਰਸ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਪਿੰਡ ਆਰਿਫ ਕੇ ਵਿਚ ਇੱਕੋ ਸਮੇਂ ਵੱਡੀ ਗਿਣਤੀ ਵਿਚ ਪਰਿਵਾਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਇਲਾਕੇ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਅਤੇ ਕਾਂਗਰਸ ਦੀ ਵਧ ਰਹੀ ਸਿਆਸੀ ਤਾਕਤ ਵਜੋਂ ਦੇਖਿਆ ਜਾ ਰਿਹਾ ਹੈ।ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾਠ, ਬਲਾਕ ਸੰਮਤੀ ਮੈਂਬਰ ਬਲੀ ਸਿੰਘ, ਬਲਾਕ ਸੰਮਤੀ ਮੈਂਬਰ ਦਲਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਗੁਰਜਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਡਾ. ਅਵਤਾਰ ਸਿੰਘ, ਪੰਚਾਇਤ ਮੈਂਬਰ ਹਰਜੀਤ ਸਿੰਘ, ਬਲਜਿੰਦਰ ਸਿੰਘ, ਗੋਰਾ, ਗੁਰਲਾਲ ਸਿੰਘ, ਮਨਦੀਪ ਸਿੰਘ ਲਾਡੀ, ਨਿਸ਼ਾਨ ਸਿੰਘ, ਸ਼ਿੰਗਾਰਾ ਸਿੰਘ, ਸਰਪੰਚ ਗੁਰਚਰਨ ਸਿੰਘ, ਗੁਰਪ੍ਰਤਾਪ ਸਿੰਘ, ਦਲੇਰ ਸਿੰਘ, ਸੁਖਚੈਨ ਸਿੰਘ, ਪੁਨੀਤ ਜੈਸਵਾਲ, ਸਰਵਣ ਸਿੰਘ ਨੰਬਰਦਾਰ, ਯਾਦਵਿੰਦਰ ਸਿੰਘ, ਗੁਰਜਿੰਦਰ ਸਿੰਘ ਗੁਲਾਮੀ ਵਾਲਾ, ਗੋਰਾ ਚੰਦੇ ਵਾਲਾ ਅਤੇ ਲਖਵਿੰਦਰ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਐਨ.ਪੀ.ਈ.ਪੀ. ਅਤੇ ਏ.ਈ.ਪੀ. ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ
Ad Position 24