27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਝਾੜੀਆਂ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਸੀ ਹੈਰੋਇਨ ਤਸਕਰ, ਪੁਲਿਸ ਨੇ ਦਬੋਚਿਆ

ਫ਼ਿਰੋਜ਼ਪੁਰ,26 ਅਗਸਤ (ਸੁਖਵਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਕਾਰਵਾਈ ਕਰਦਿਆਂ 4. 15 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 27-08-2026

ਫ਼ਿਰੋਜ਼ਪੁਰ,26 ਅਗਸਤ (ਸੁਖਵਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਕਾਰਵਾਈ ਕਰਦਿਆਂ 4.15 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਇਤਲਾਹ ਮਿਲੀ ਸੀ ਕਿ ਦੇਵ ਸ਼ਰਮਾ ਪੁੱਤਰ ਰਾਮ ਪ੍ਰਸਾਦ ਵਾਸੀ ਮਕਾਨ ਨੰਬਰ 82, ਗਲੀ ਨੰਬਰ 7, ਗੁਰੂ ਨਾਨਕ ਪੁਰਾ, ਬਾਂਸੀ ਗੇਟ, ਫਿਰੋਜ਼ਪੁਰ ਸ਼ਹਿਰ, ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਬਜਾਜ ਡੇਅਰੀ ਨੇੜੇ ਝਾੜੀਆਂ ਕੋਲ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ।ਇਤਲਾਹ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪਾ ਮਾਰਿਆ ਅਤੇ ਸ਼ੱਕੀ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ। (ਤਲਾਸ਼ੀ ਦੌਰਾਨ ਉਸ ਕੋਲੋਂ 4.15 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲਿਸ ਨੇ ਬਰਾਮਦ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ 21/61/85 ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਰੀਕੇ ’ਚ ਭਤੀਜੇ ਨੇ ਚਾਚੇ ਨੂੰ ਮਾਰੀਆਂ ਗੋਲੀਆਂ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਫ਼ਿਰੋਜ਼ਪੁਰ ਵਲੋਂ ਤੜਕਸਾਰ ਵਿਸ਼ੇਸ਼ ਚੈਕਿੰਗ
Ad Position 24