27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗਤਕਾ ਵਿਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰੂਹਰਸਹਾਏ, 26 ਅਗਸਤ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ 70ਵੀ ਜ਼ਿਲ੍ਹਾ ਸਕੂਲ ਖੇਡਾਂ ਗਤਕਾ (ਲੜਕੇ), ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026
ਗੁਰੂਹਰਸਹਾਏ, 26 ਅਗਸਤ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ 70ਵੀ ਜ਼ਿਲ੍ਹਾ ਸਕੂਲ ਖੇਡਾਂ ਗਤਕਾ (ਲੜਕੇ), ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਅੰਡਰ-14 ਫ਼ਰੀ ਸਟਿਕ ਟੀਮ ਈਵੈਂਟ ਵਿਚ ਸ਼ੁਭਗੁਣ ਸਿੰਘ, ਨਵਰਾਜ ਸਿੰਘ, ਏਕਮਜੀਤ ਸਿੰਘ ਅਤੇ ਅਭੈਜੋਤ ਭੁੱਲਰ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ। ਇਸੇ ਵਰਗ ਦੇ ਫ਼ਰੀ ਸਟਿਕ ਵਿਅਕਤੀਗਤ ਮੁਕਾਬਲੇ ਵਿਚ ਸ਼ੁਭਗੁਣ ਸਿੰਘ ਨੇ ਵੀ ਚਾਂਦੀ ਦਾ ਤਗਮਾ ਜਿੱਤਿਆ।ਅੰਡਰ-17 ਸਿੰਗਲ ਸਟਿਕ ਟੀਮ ਈਵੈਂਟ ਵਿਚ ਏਕਮਜੋਤ ਸਿੰਘ, ਸ਼ਾਮਸ਼ਰਨ ਸਿੰਘ, ਏਕਮਪ੍ਰੀਤ ਸਿੰਘ ਅਤੇ ਸਰਤਾਜਬੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ। ਇਸ ਤੋਂ ਇਲਾਵਾ ਫ਼ਰੀ ਸਟਿਕ ਟੀਮ ਈਵੈਂਟ ਵਿਚ ਰਾਜਨ, ਰਣਦੀਪ, ਜੋਬਨ ਅਤੇ ਰੋਬਿਨ ਨੇ ਵੀ ਸੋਨੇ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸੇ ਤਰ੍ਹਾਂ ਵਿਅਕਤੀਗਤ ਮੁਕਾਬਲਿਆਂ ਵਿੱਚ ਫ਼ਰੀ ਸਟਿਕ ਈਵੈਂਟ ਦੌਰਾਨ ਸ਼ੁਭਦੀਪ ਸਿੰਘ ਨੇ ਚਾਂਦੀ ਦਾ ਤਗਮਾ, ਜਦਕਿ ਸਿੰਗਲ ਸਟਿਕ ਈਵੈਂਟ ਵਿਚ ਏਕਮਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ, ਚੇਅਰਮੈਨ ਮਹੀਂਪਾਲ ਸਿੰਘ, ਮੈਨੇਜਰ. ਹਰਬੀਰ ਸਿੰਘ ਅਤੇ ਮੈਨੇਜਰ ਕਮਲਪਾਲ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਉਪਲਬਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਕੋਆਰਡੀਨੇਟਰ ਅਭੈ ਬਜਾਜ ਅਤੇ ਸ੍ਰੀਮਤੀ ਰਚਨਾ ਮੋਂਗਾ ਨੇ ਵੀ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ -ਸਰਦਾਰਨੀ ਹਰਬੰਸ ਕੌਰ ਵਲਟੋਹਾ ਅਗਲੀ ਖ਼ਬਰ ਅੱਜ ਪੰਜਾਬ ਬੰਦ ਦੌਰਾਨ ਸਿਹਤ ਵਿਭਾਗ ਦੇ ਸਮੂਹ ਕੇਡਰ ਸਮੂਹਿਕ ਛੁੱਟੀ ’ਤੇ ਰਹਿਣਗੇ
Ad Position 24