ਗੁਰੂਹਰਸਹਾਏ ਵਿਖੇ ਸਫ਼ਾਈ ਵਿਵਸਥਾ ਦਾ ਬੁਰਾ ਹਾਲ, ਸਫਾਈ ਸੇਵਕਾਂ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ
ਗੁਰੂਹਰਸਹਾਏ, 26 ਅਗਸਤ (ਕਪਿਲ ਕੰਧਾਰੀ)-ਸ਼ਹਿਰ ਵਿਚ ਸਾਫ਼-ਸਫਾਈ ਦੇ ਪ੍ਰਬੰਧਾਂ ਨੂੰ ਲੈ ਕੇ ਲੋਕਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਕਈ ਹਿੱਸਿਆਂ ਵਿਚ ਸਫਾਈ ਵਿਵਸਥਾ ਬਦਹਾਲ ਹੋ ਚੁੱਕੀ ਹੈ ਅਤੇ ਸਬੰਧਤ ਵਿਭਾਗ ਵਲੋਂ ਇਸ ਪਾਸੇ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।
ਗੁਰੂਹਰਸਹਾਏ, 26 ਅਗਸਤ (ਕਪਿਲ ਕੰਧਾਰੀ)-ਸ਼ਹਿਰ ਵਿਚ ਸਾਫ਼-ਸਫਾਈ ਦੇ ਪ੍ਰਬੰਧਾਂ ਨੂੰ ਲੈ ਕੇ ਲੋਕਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਕਈ ਹਿੱਸਿਆਂ ਵਿਚ ਸਫਾਈ ਵਿਵਸਥਾ ਬਦਹਾਲ ਹੋ ਚੁੱਕੀ ਹੈ ਅਤੇ ਸਬੰਧਤ ਵਿਭਾਗ ਵਲੋਂ ਇਸ ਪਾਸੇ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।ਲੋਕਾਂ ਮੁਤਾਬਕ ਜਦੋਂ ਸਫਾਈ ਸੇਵਕਾਂ ਨੂੰ ਕਿਸੇ ਇਲਾਕੇ ਵਿਚ ਝਾੜੂ ਲਗਾਉਣ ਜਾਂ ਸਫਾਈ ਕਰਨ ਲਈ ਕਿਹਾ ਜਾਂਦਾ ਹੈ ਤਾਂ ਉਹ ਸਫਾਈ ਕਰਨ ਦੀ ਗੱਲ ਤਾਂ ਕਹਿੰਦੇ ਹਨ, ਪਰ ਇਸ ਤੋਂ ਬਾਅਦ ਮੌਕੇ ’ਤੇ ਸਫਾਈ ਨਹੀਂ ਕੀਤੀ ਜਾਂਦੀ। ਇਸ ਕਾਰਨ ਸੜਕਾਂ ਅਤੇ ਜਨਤਕ ਥਾਵਾਂ ’ਤੇ ਗੰਦਗੀ ਇਕੱਠੀ ਹੋ ਰਹੀ ਹੈ।ਖਾਸ ਤੌਰ ’ਤੇ ਰੇਲਵੇ ਪਾਰਕ ਦੇ ਸਾਹਮਣੇ ਬਣੀਆਂ ਦੁਕਾਨਾਂ ਦੇ ਬਾਹਰ ਸੜਕ ’ਤੇ ਸਫਾਈ ਦੀ ਹਾਲਤ ਵੀ ਚਿੰਤਾਜਨਕ ਦੱਸੀ ਜਾ ਰਹੀ ਹੈ। ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਵਲੋਂ ਕਈ ਵਾਰ ਸਬੰਧਤ ਸਫਾਈ ਸੇਵਕਾਂ ਨੂੰ ਇੱਥੇ ਝਾੜੂ ਲਗਾਉਣ ਅਤੇ ਸਫਾਈ ਕਰਨ ਦੀ ਬੇਨਤੀ ਕੀਤੀ ਗਈ, ਪਰ ਉਨ੍ਹਾਂ ਦੇ ਅਨੁਸਾਰ ਕੋਈ ਵੀ ਸਫਾਈ ਸੇਵਕ ਮੌਕੇ ’ਤੇ ਨਹੀਂ ਪਹੁੰਚਿਆ। ਸਥਾਨਕ ਵਸਨੀਕਾਂ ਨੇ ਸਬੰਧਤ ਨਗਰ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀ ਸਫਾਈ ਵਿਵਸਥਾ ਵੱਲ ਤੁਰੰਤ ਧਿਆਨ ਦਿੱਤਾ ਜਾਵੇ, ਸਫਾਈ ਸੇਵਕਾਂ ਦੀ ਡਿਊਟੀ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਸਫਾਈ ਦੀ ਕਮੀ ਹੈ। ਉੱਥੇ ਤੁਰੰਤ ਸਫਾਈ ਕਰਵਾਈ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਵਿਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ।