28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪਿੰਡ ਖੁੰਦਰ ਉਤਾੜ ਵਿਖੇ 4 ਸਤੰਬਰ ਨੂੰ ਮਨਾਈ ਜਾਵੇਗੀ ਜਨਮ ਅਸ਼ਟਮੀ

ਮਮਦੋਟ, 26 ਅਗਸਤ (ਰਾਜਿੰਦਰ ਸਿੰਘ ਹਾਂਡਾ)-ਕਸਬਾ ਮਮਦੋਟ ਦੇ ਨਜ਼ਦੀਕ ਪਿੰਡ ਖੁੰਦਰ ਉਤਾੜ ਵਿਖੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨੁੱਖਤਾ ਦੀ ਸੇਵਾ ਗਰੁੱਪ ਖੁੰਦਰ ਉਤਾੜ ਦੇ ਨੌਜਵਾਨਾਂ ਨੇ ਦੱਸਿਆ ਕਿ ਨਗਰ ਅਤੇ ਇਲਾਕੇ ਦੇ ਸਹਿਯੋਗ ਨਾਲ ਮਨਾਈ ਜਾਣ ਵਾਲੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੌਰਾਨ ਝੰਡਾ ਕੱਢਣ ਦੀ ਰਸਮ ਉਪਰੰਤ ਰਾਤ ਸਮੇਂ ਅਨਾਜ ਮੰਡੀ ਖੁੰਦਰ ਉਤਾੜ ਵਿਖੇ ਖੁਲੇ ਪੰਡਾਲ ਵਿਚ ਜਾਗਰਨ ਕਰਵਾਇਆ ਜਾਵੇਗਾ, ਜਿਸ ’ਚ ਸੁਰੀਲੀਆਂ ਧਾਰਮਿਕ ਗਾਇਕਾਵਾਂ ਹਰਮਨ-ਜਰਮਨ ਪਹੁੰਚ ਕੇ ਸ਼੍ਰੀ ਕ੍ਰਿਸ਼ਨ ਭਗਵਾਨ ਦੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੀਆਂ।

Ad Position 21
No active advertisement
ਅਜੀਤ ਡੈਸਕ 27-08-2026
ਮਮਦੋਟ, 26 ਅਗਸਤ (ਰਾਜਿੰਦਰ ਸਿੰਘ ਹਾਂਡਾ)-ਕਸਬਾ ਮਮਦੋਟ ਦੇ ਨਜ਼ਦੀਕ ਪਿੰਡ ਖੁੰਦਰ ਉਤਾੜ ਵਿਖੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨੁੱਖਤਾ ਦੀ ਸੇਵਾ ਗਰੁੱਪ ਖੁੰਦਰ ਉਤਾੜ ਦੇ ਨੌਜਵਾਨਾਂ ਨੇ ਦੱਸਿਆ ਕਿ ਨਗਰ ਅਤੇ ਇਲਾਕੇ ਦੇ ਸਹਿਯੋਗ ਨਾਲ ਮਨਾਈ ਜਾਣ ਵਾਲੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੌਰਾਨ ਝੰਡਾ ਕੱਢਣ ਦੀ ਰਸਮ ਉਪਰੰਤ ਰਾਤ ਸਮੇਂ ਅਨਾਜ ਮੰਡੀ ਖੁੰਦਰ ਉਤਾੜ ਵਿਖੇ ਖੁਲੇ ਪੰਡਾਲ ਵਿਚ ਜਾਗਰਨ ਕਰਵਾਇਆ ਜਾਵੇਗਾ, ਜਿਸ ’ਚ ਸੁਰੀਲੀਆਂ ਧਾਰਮਿਕ ਗਾਇਕਾਵਾਂ ਹਰਮਨ-ਜਰਮਨ ਪਹੁੰਚ ਕੇ ਸ਼੍ਰੀ ਕ੍ਰਿਸ਼ਨ ਭਗਵਾਨ ਦੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੀਆਂ। ਇਸ ਮੌਕੇ ਭਗਵਾਨ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸੰਗਤਾਂ ਨੂੰ ਇਸ ਧਾਰਮਿਕ ਪ੍ਰੋਗਰਾਮ ਅਤੇ ਜਾਗਰਣ ਵਿਚ ਹੁੰਮ-ਹੁੰਮਾ ਕੇ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵਿਦਿਆਰਥਣਾਂ ਨੇ ਐੱਸ.ਐੱਚ.ਓ. ਸੁਖਚੈਨ ਮਹਿਤਾ ਨੂੰ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਪੀ.ਏ.ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਆਂਗਣਵਾੜੀ ਵਰਕਰਾਂ ਲਈ ਪੋਸ਼ਣ ਅਤੇ ਸਿਹਤ ਸੰਬੰਧੀ 2 ਦਿਨਾਂ ਸਿਖਲਾਈ ਕੈਂਪ
Ad Position 24