28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਤਲੁਜ ਦਰਿਆ ਦੀਆਂ ਨੋਚਾਂ ਬਣਾਉਣ ਲਈ ਅਨੁਮੀਤ ਸਿੰਘ ਹੀਰਾ ਸੋਢੀ ਵਲੋਂ ਇੱਕ ਲੱਖ ਰੁਪਏ ਦੀ ਸੇਵਾ

ਮੱਲਾਂਵਾਲਾ, 26 ਅਗਸਤ-(ਬਲਬੀਰ ਸਿੰਘ ਜੋਸਨ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਤਲੁਜ ਦਰਿਆ ਨਾਲ ਪੈਂਦੀ ਬਸਤੀ ਰਾਮ ਲਾਲ ਇਲਾਕੇ ਵਿਖੇ ਸਤਲੁਜ ਦਰਿਆ ਦੇ ਕੰਢਿਆਂ ਦੀ ਸੁਰੱਖਿਆ ਅਤੇ ਮਜ਼ਬੂਤੀ ਦੇ ਮੱਦੇਨਜ਼ਰ ਨੋਚਾਂ (ਸਟੱਡ) ਲਗਾਉਣ ਲਈ ਯੂਨਾਈਟਿਡ ਸਿੱਖਜ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸੇਵਾ ਕਾਰਜ ਵਿਚ ਭਾਜਪਾ ਦੇ ਯੁਵਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਵਲੋਂ ਇਕ ਲੱਖ ਰੁਪਏ ਦੀ ਸੇਵਾ ਦਿੱਤੀ ਗਈ। ਇਸ ਮੌਕੇ ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਸਮਾਜ ਅਤੇ ਲੋਕ ਭਲਾਈ ਨਾਲ ਸਬੰਧਿਤ ਕਾਰਜਾਂ ਵਿਚ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ।

Ad Position 21
No active advertisement
ਭਾਜਪਾ ਆਗੂ ਅਨਮੀਤ ਹੀਰਾ ਸੋਡੀ ਵਲੋਂ ਸਤਲੁਜ ਦਰਿਆ ਦੀਆਂ ਨੋਚਾਂ ਬਣਾਉਣ ਲਈ ਯੂਨਾਈਟਿਡ ਸਿੱਖ ਸੰਸਥਾ ਨੂੰ 1 ਲੱਖ ਰੁਪਏ ਦੀ ਸਹਾਇਤਾ ਦੇਣ ਸਮੇਂ । ਤਸਵੀਰ-ਬਲਬੀਰ ਸਿੰਘ ਜੋਸਨ 27-08-2026
ਮੱਲਾਂਵਾਲਾ, 26 ਅਗਸਤ-(ਬਲਬੀਰ ਸਿੰਘ ਜੋਸਨ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਤਲੁਜ ਦਰਿਆ ਨਾਲ ਪੈਂਦੀ ਬਸਤੀ ਰਾਮ ਲਾਲ ਇਲਾਕੇ ਵਿਖੇ ਸਤਲੁਜ ਦਰਿਆ ਦੇ ਕੰਢਿਆਂ ਦੀ ਸੁਰੱਖਿਆ ਅਤੇ ਮਜ਼ਬੂਤੀ ਦੇ ਮੱਦੇਨਜ਼ਰ ਨੋਚਾਂ (ਸਟੱਡ) ਲਗਾਉਣ ਲਈ ਯੂਨਾਈਟਿਡ ਸਿੱਖਜ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸੇਵਾ ਕਾਰਜ ਵਿਚ ਭਾਜਪਾ ਦੇ ਯੁਵਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਵਲੋਂ ਇਕ ਲੱਖ ਰੁਪਏ ਦੀ ਸੇਵਾ ਦਿੱਤੀ ਗਈ। ਇਸ ਮੌਕੇ ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਸਮਾਜ ਅਤੇ ਲੋਕ ਭਲਾਈ ਨਾਲ ਸਬੰਧਿਤ ਕਾਰਜਾਂ ਵਿਚ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਕੰਢੇ ਨੋਚਾਂ (ਸਟੱਡ) ਲਗਾਉਣ ਦਾ ਉਪਰਾਲਾ ਲੋਕਾਂ ਦੀ ਸੁਰੱਖਿਆ ਅਤੇ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ ਸਹਿਯੋਗ ਦੇਣਾ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਦਰਿਆ ਦੇ ਕੰਢਿਆਂ ’ਤੇ ਪਾਣੀ ਦਾ ਦਬਾਅ ਵਧ ਜਾਂਦਾ ਹੈ। ਅਜਿਹੇ ਸਮੇਂ ਕੰਢਿਆਂ ਦੀ ਮਜ਼ਬੂਤੀ ਲਈ ਕੀਤੇ ਜਾਣ ਵਾਲੇ ਉਪਰਾਲੇ ਅਹਿਮ ਸਾਬਤ ਹੁੰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸੰਗਤਾਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਚੱਲ ਰਿਹਾ ਇਹ ਸੇਵਾ ਕਾਰਜ ਲੋਕਾਂ ਦੀ ਸੁਰੱਖਿਆ ਲਈ ਲਾਹੇਵੰਦ ਸਾਬਤ ਹੋਵੇਗਾ। ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਯੂਨਾਈਟਿਡ ਸਿੱਖਜ ਅਤੇ ਸੰਗਤਾਂ ਵਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਇਹ ਸੇਵਾ ਸਮਾਜਿਕ ਏਕਤਾ ਅਤੇ ਲੋਕ ਭਲਾਈ ਦੀ ਇੱਕ ਚੰਗੀ ਮਿਸਾਲ ਹੈ। ਉਨ੍ਹਾਂ ਇਲਾਕੇ ਦੀਆਂ ਸੰਗਤਾਂ, ਸਮਾਜ ਸੇਵੀਆਂ ਅਤੇ ਸਮਰੱਥ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਅਜਿਹੇ ਲੋਕ-ਹਿਤ ਅਤੇ ਸੇਵਾ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਲੋੜਵੰਦ ਅਤੇ ਜਨਤਕ ਸੁਰੱਖਿਆ ਨਾਲ ਸਬੰਧਿਤ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਮਹਾਂਰਿਸ਼ੀ ਚਰਕ ਜੈਅੰਤੀ ਹਫ਼ਤੇ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਸਕੂਲੀ ਵਿਦਿਆਰਥਣਾਂ ਨੇ ਐੱਸ.ਐੱਚ.ਓ. ਸੁਖਚੈਨ ਮਹਿਤਾ ਨੂੰ ਬੰਨ੍ਹੀਆਂ ਰੱਖੜੀਆਂ
Ad Position 24