28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆਰਿਫ਼ ਕੇ ਵਿਚ ਭਾਜਪਾ ਨੂੰ ਵੱਡਾ ਝਟਕਾ 10 ਪਰਿਵਾਰ ਕਾਂਗਰਸ ’ਚ ਸ਼ਾਮਿਲ

ਮੱਲਾਂਵਾਲਾ, 26 ਅਗਸਤ (ਬਲਬੀਰ ਸਿੰਘ ਜੋਸਨ)-ਪਿੰਡ ਆਰਿਫ਼ ਕੇ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਨਾਲ ਜੁੜੇ ਦੱਸ ਪਰਿਵਾਰਾਂ ਨੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ’ਚ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026
ਮੱਲਾਂਵਾਲਾ, 26 ਅਗਸਤ (ਬਲਬੀਰ ਸਿੰਘ ਜੋਸਨ)-ਪਿੰਡ ਆਰਿਫ਼ ਕੇ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਨਾਲ ਜੁੜੇ ਦੱਸ ਪਰਿਵਾਰਾਂ ਨੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ’ਚ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ। ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਗੁਰਪ੍ਰੀਤ ਸਿੰਘ ਸੰਧੂ, ਮਨਜੀਤ ਸਿੰਘ, ਦਲਜੀਤ ਸਿੰਘ, ਭੋਰ ਸਿੰਘ, ਪ੍ਰਭਦੀਪ ਸਿੰਘ, ਗੁਰਪ੍ਰੀਤ ਸਿੰਘ, ਕਾਬਲ ਸਿੰਘ, ਪ੍ਰਗਟ ਸਿੰਘ ਅਤੇ ਚਮਕੌਰ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਲ ਹੋਏ। ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਉਹ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨਾਲ ਜੁੜੇ ਹਨ। ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸੱਤਾ ਵਿਚ ਰਹਿੰਦਿਆਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਅਤੇ ਸੱਤਾ ਤੋਂ ਬਾਹਰ ਹੋਣ ਦੇ ਬਾਵਜੂਦ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਸਰਗਰਮੀ ਜਾਰੀ ਰੱਖੀ। ਉਨ੍ਹਾਂ ਕਿਹਾ ਕਿ ਇਸੇ ਕਾਰਨ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਵਰਕਰ ਕਾਂਗਰਸ ਨਾਲ ਜੁੜ ਰਹੇ ਹਨ। ਪਰਮਿੰਦਰ ਸਿੰਘ ਪਿੰਕੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾਠ, ਬਲਾਕ ਸੰਮਤੀ ਮੈਂਬਰ ਬਲੀ ਸਿੰਘ, ਦਲਜਿੰਦਰ ਸਿੰਘ ਅਤੇ ਸੁਖਦੇਵ ਸਿੰਘ, ਗੁਰਜਿੰਦਰ ਸਿੰਘ ਆਰਿਫ਼ ਕੇ, ਗੁਰਦਿਆਲ ਸਿੰਘ ਕਟੋਰਾ, ਗੁਰਪ੍ਰੀਤ ਸਿੰਘ ਬਸਤੀ ਬੱਗੇਵਾਲਾ, ਪਰਮਜੀਤ ਸਿੰਘ ਪੰਮਾ ਰੁਕਨੇ ਵਾਲਾ, ਡਾ.ਅਵਤਾਰ ਸਿੰਘ ਅਟਾਰੀ, ਮੈਂਬਰ ਪੰਚਾਇਤ ਹਰਜੀਤ ਸਿੰਘ ਅਟਾਰੀ, ਬਲਜਿੰਦਰ ਸਿੰਘ ਕੁੱਬਾ ਮਿੱਡੂ ਵਾਲਾ, ਗੋਰਾ ਪੀਰ ਇਸਮਾਇਲ ਖਾਂ, ਗੁਰਲਾਲ ਸਿੰਘ ਕਾਮਲ ਵਾਲਾ 324, ਮਨਦੀਪ ਸਿੰਘ ਲਾਡੀ ਧੀਰਾ ਘਾਰਾਂ, ਨਿਸ਼ਾਨ ਸਿੰਘ ਮੁਦਕਾ, ਸ਼ਿੰਗਾਰਾ ਸਿੰਘ ਦੌਲਤਪੁਰਾ, ਸਰਪੰਚ ਗੁਰਚਰਨ ਸਿੰਘ ਚੱਠੂ, ਗੁਰਪ੍ਰਤਾਪ ਸਿੰਘ ਬੱਗੇਵਾਲਾ, ਦਲੇਰ ਸਿੰਘ ਫੱਤਾ ਬੋੜਾ, ਸੁਖਚੈਨ ਸਿੰਘ ਜੱਗੂਵਾਲਾ, ਪੁਨੀਤ ਜੈਸਵਾਲ, ਲਖਵਿੰਦਰ ਸਿੰਘ ਠੇਕੇਦਾਰ, ਸਰਵਨ ਸਿੰਘ ਨੰਬਰਦਾਰ, ਗੁਰਜਿੰਦਰ ਸਿੰਘ ਗੁਲਾਮੀ ਵਾਲਾ, ਗੋਰਾ ਚੰਦੇ ਵਾਲਾ ਅਤੇ ਯਾਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਡਿਊਟੀ ਲਈ ਸਾਥੀ ਕਰਮਚਾਰੀ ਨੂੰ ਰਿਲੀਵ ਨਾ ਕਰਨ ਦੇ ਦੋਸ਼ ਅਗਲੀ ਖ਼ਬਰ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਮਹਾਂਰਿਸ਼ੀ ਚਰਕ ਜੈਅੰਤੀ ਹਫ਼ਤੇ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24