27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੇਂਟ ਰਾਊ ਦਾਸ ਸਕੂਲ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਦਾ ਲਗਾਇਆ ਇਤਿਹਾਸਿਕ ਟੂਰ

ਗੋਲੂ ਕਾ ਮੋੜ, 26 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)- ਸੈਂਟ ਰਾਊ ਦਾਸ ਗੁਰਕੂਲ, ਗੋਲੂ ਕਾ ਦੇ ਵਿਦਿਆਰਥੀਆਂ ਦਾ ਹੁਸੈਨੀਵਾਲਾ ਬਾਰਡਰ ਦਾ ਇਤਿਹਾਸਿਕ ਟੂਰ ਲਗਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਦੇਸ਼ ਦੀ ਰਾਖੀ ਲਈ ਤਾਇਨਾਤ ਬੀ.

Ad Position 21
No active advertisement
ਅਜੀਤ ਡੈਸਕ 27-08-2026
ਗੋਲੂ ਕਾ ਮੋੜ, 26 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)- ਸੈਂਟ ਰਾਊ ਦਾਸ ਗੁਰਕੂਲ, ਗੋਲੂ ਕਾ ਦੇ ਵਿਦਿਆਰਥੀਆਂ ਦਾ ਹੁਸੈਨੀਵਾਲਾ ਬਾਰਡਰ ਦਾ ਇਤਿਹਾਸਿਕ ਟੂਰ ਲਗਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਦੇਸ਼ ਦੀ ਰਾਖੀ ਲਈ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਵਿਦਿਆਰਥਣਾਂ ਨੇ ਜਵਾਨਾਂ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਰੱਖੜੀਆਂ ਬੰਨ੍ਹੀਆਂ ਅਤੇ ਉਨ੍ਹਾਂ ਨੂੰ ਮਠਿਆਈਆਂ ਅਤੇ ਪਿਆਰ ਨਾਲ ਬਣਾਏ ਕਾਰਡ ਵੀ ਭੇਟ ਕੀਤੇ। ਰੱਖੜੀ ਬੰਨ੍ਹਵਾਉਂਦੇ ਸਮੇਂ ਕਈ ਫੌਜੀ ਵੀਰ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਉਹ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਦੇਸ਼ ਦੀ ਸੇਵਾ ਕਰ ਰਹੇ ਹਨ, ਪਰ ਅੱਜ ਇਨ੍ਹਾਂ ਬੱਚਿਆਂ ਵਲੋਂ ਰੱਖੜੀ ਬੰਨ੍ਹਣ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਅਤੇ ਭੈਣਾਂ ਦੀ ਯਾਦ ਆ ਗਈ। ਜਵਾਨਾਂ ਨੇ ਕਿਹਾ ਕਿ ਬੱਚਿਆਂ ਵਲੋਂ ਦਿੱਤਾ ਇਹ ਪਿਆਰ ਅਤੇ ਸਤਿਕਾਰ ਉਨ੍ਹਾਂ ਲਈ ਬੇਹੱਦ ਖੁਸ਼ੀ ਅਤੇ ਮਾਣ ਦਾ ਪਲ ਹੈ।ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਬਾਰਡਰ ਦੀ ਇਤਿਹਾਸਿਕ ਮਹੱਤਤਾ ਅਤੇ ਦੇਸ਼ ਦੀ ਰਾਖੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਬਾਰੇ ਵੀ ਜਾਣਕਾਰੀ ਦਿੱਤੀ। ਬੱਚਿਆਂ ਨੇ ਇਤਿਹਾਸਿਕ ਸਥਾਨਾਂ ਨੂੰ ਦੇਖ ਕੇ ਦੇਸ਼-ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਤੋਂ ਬਾਅਦ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਵਲੋਂ ਰੁੱਖਾਂ ਨੂੰ ਵੀ ਰੱਖੜੀਆਂ ਬੰਨ੍ਹੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਮੈਂਬਰ ਪ੍ਰਸੰਨਤਾ ਰਾਣੀ ਨੇ ਕਿਹਾ ਕਿ ਅੱਜ ਬੱਚਿਆਂ ਨੇ ਰੱਖੜੀ ਦੇ ਤਿਉਹਾਰ ਦਾ ਅਸਲ ਸੰਦੇਸ਼ ਸਮਝਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ-ਭੁੱਲਰ ਅਗਲੀ ਖ਼ਬਰ ਨਿਯਮਾਂ ਨੂੰ ਛਿੱਕੇ ਟੰਗ ਕੇ ਤਜਵੀਜ਼ਸ਼ੁਦਾ ਸਹਿਕਾਰੀ ਸਭਾ ਕੱਸੋਆਣਾ ਦੇ ਬਣਾਏ ਜਾ ਰਹੇ ਪ੍ਰਧਾਨ ਦਾ ਵਿਰੋਧ
Ad Position 24