27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ-ਭੁੱਲਰ

ਜ਼ੀਰਾ,26 ਅਗਸਤ (ਰਜਨੀਸ਼ ਕਥੂਰੀਆ)-ਸਤੰਬਰ ਦੇ ਪਹਿਲੇ ਹਫਤੇ ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਕਮੇਟੀ ਬਲਾਕ ਜ਼ੀਰਾ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਭੁੱਲਰ (ਭੁੱਟੋ) ਨੇ ਇੱਥੇ ਇਕ ਮੁਲਾਕਾਤ ਦੇ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026
ਜ਼ੀਰਾ,26 ਅਗਸਤ (ਰਜਨੀਸ਼ ਕਥੂਰੀਆ)-ਸਤੰਬਰ ਦੇ ਪਹਿਲੇ ਹਫਤੇ ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਕਮੇਟੀ ਬਲਾਕ ਜ਼ੀਰਾ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਭੁੱਲਰ (ਭੁੱਟੋ) ਨੇ ਇੱਥੇ ਇਕ ਮੁਲਾਕਾਤ ਦੇ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਟੀਮ ਵਿਚ ਵਿਸ਼ੇਸ਼ ਤੌਰ ’ਤੇ ਸਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਿਲ ਹੋਣਗੇ। ਜ਼ਿਨ੍ਹਾਂ ਦਾ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਜਾਵੇਗਾ। ਜਸਬੀਰ ਸਿੰਘ ਭੁੱਲਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਹਨਾਂ ਉਮੀਦ ਜਾਹਰ ਕੀਤੀ ਕਿ ਰਾਹੁਲ ਗਾਂਧੀ ਦੀ ਇਹ ਪੰਜਾਬ ਫੇਰੀ ਪੰਜਾਬ ਕਾਂਗਰਸ ਨੂੰ ਏਕਤਾ ਦਾ ਪਾਠ ਪੜ੍ਹਾਉਣ ਲਈ ਅਹਿਮ ਭੂਮਿਕਾ ਨਿਭਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਵਨ ਐਪ’ ਤੋਂ ਟਿਕਟ ਖ਼ਰੀਦਣ ਲਈ ਯਾਤਰੀਆਂ ਨੂੰ ਕੀਤਾ ਗਿਆ ਜਾਗਰੂਕ ਅਗਲੀ ਖ਼ਬਰ ਸੇਂਟ ਰਾਊ ਦਾਸ ਸਕੂਲ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਦਾ ਲਗਾਇਆ ਇਤਿਹਾਸਿਕ ਟੂਰ
Ad Position 24