26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅੱਜ ਦੇ ਮਹਾਂਬੰਦ ਦੌਰਾਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਰਹੇਗਾ ਮੁਕੰਮਲ ਠੱਪ, ਮੁਲਾਜ਼ਮ ਲੈਣਗੇ ਸਮੂਹਿਕ ਛੁੱਟੀ-ਪਿੱਪਲ ਸਿੰਘ ਸਿੱਧੂ

ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਜਥੇਬੰਦੀਆਂ ਵਲੋਂ 27 ਅਗਸਤ ਨੂੰ ਮਹਾਂਬੰਦ ਦੌਰਾਨ ਸੜਕਾਂ, ਬਾਜ਼ਾਰਾਂ ਜਾਂ ਦੁਕਾਨਾਂ ਨੂੰ ਬੰਦ ਨਹੀਂ ਕਰਵਾਇਆ ਜਾਵੇਗਾ, ਸਗੋਂ ਸਰਕਾਰੀ ਦਫ਼ਤਰਾਂ ਦੇ ਪੱਕੇ ਅਤੇ ਠੇਕਾ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.

Ad Position 21
No active advertisement
ਅਜੀਤ ਡੈਸਕ 27-08-2026
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਜਥੇਬੰਦੀਆਂ ਵਲੋਂ 27 ਅਗਸਤ ਨੂੰ ਮਹਾਂਬੰਦ ਦੌਰਾਨ ਸੜਕਾਂ, ਬਾਜ਼ਾਰਾਂ ਜਾਂ ਦੁਕਾਨਾਂ ਨੂੰ ਬੰਦ ਨਹੀਂ ਕਰਵਾਇਆ ਜਾਵੇਗਾ, ਸਗੋਂ ਸਰਕਾਰੀ ਦਫ਼ਤਰਾਂ ਦੇ ਪੱਕੇ ਅਤੇ ਠੇਕਾ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐੱਸ.ਐੱਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਸਪਸ਼ਟ ਕੀਤਾ ਕਿ ਮੁਲਾਜ਼ਮ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 17 ਅਗਸਤ ਤੋਂ ਲਗਾਤਾਰ ਕਲਮਛੋੜ ਹੜਤਾਲ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਮੰਗਾਂ ਦੇ ਹੱਲ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੇਂਦਰੀ ਪੈਟਰਨ ’ਤੇ ਤਨਖ਼ਾਹ ਸਕੇਲ ਲਾਗੂ ਕਰਨ ਅਤੇ ਨਵੇਂ ਮੁਲਾਜ਼ਮਾਂ ਨਾਲ ਸਬੰਧਿਤ ਤਿੰਨ ਸਾਲਾਂ ਦੀ ਪ੍ਰੋਬੇਸ਼ਨ ਮਿਆਦ ਸਬੰਧੀ ਜਾਰੀ ਪੱਤਰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਸਕੂਲਾਂ, ਕਾਲਜਾਂ, ਬਿਜਲੀ ਵਿਭਾਗ, ਐੱਸ.ਡੀ.ਐੱਮ. ਦਫ਼ਤਰਾਂ, ਤਹਿਸੀਲਾਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ 27 ਅਗਸਤ ਦੇ ਮਹਾਂਬੰਦ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਸ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸੀ.ਪੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਜਸਸੀਰ ਸਿੰਘ ਭਾਂਗਰ, ਵਿੱਤ ਸਕੱਤਰ ਪ੍ਰਦੀਪ ਵਿਨਾਇਕ ਸਮੇਤ ਵੱਖ-ਵੱਖ ਵਿਭਾਗਾਂ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਮੰਡਲ ਵਿਚ ਪਹਿਲੀ ਵਾਰ ਆਰ.ਐੱਫ.ਐਬਲੇਸ਼ਨ ਇਲਾਜ ਦੀ ਸਹੂਲਤ ਅਪਰੇਸ਼ਨ ਰਾਹੀਂ ਗੋਡੇ ਨਾ ਬਦਲਣ ਦੀ ਸੂਰਤ ’ਚ ਆ... ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਦੀ ਸ਼ੁਰੂਆਤ
Ad Position 24