26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫ਼ਿਰੋਜ਼ਪੁਰ, 26 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਅਦਾਲਤੀ ਕੰਪਲੈਕਸ ਵਿਚ ਹੜਕੰਪ ਮਚ ਗਿਆ। ਸੁਰੱਖਿਆ ਨੂੰ ਮੁੱਖ ਰੱਖਦਿਆਂ ਜੁਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਅਦਾਲਤੀ ਸਟਾਫ਼ ਨੂੰ ਇਮਾਰਤ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਫ਼ਿਰੋਜ਼ਪੁਰ, 26 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਅਦਾਲਤੀ ਕੰਪਲੈਕਸ ਵਿਚ ਹੜਕੰਪ ਮਚ ਗਿਆ। ਸੁਰੱਖਿਆ ਨੂੰ ਮੁੱਖ ਰੱਖਦਿਆਂ ਜੁਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਅਦਾਲਤੀ ਸਟਾਫ਼ ਨੂੰ ਇਮਾਰਤ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਧਮਕੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮੌਕੇ ’ਤੇ ਪਹੁੰਚ ਕੇ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਸੁਰੱਖਿਆ ਕਾਰਨਾਂ ਕਰਕੇ ਕਰੀਬ 11.30 ਵਜੇ ਤੱਕ ਅਦਾਲਤੀ ਇਮਾਰਤ ਨੂੰ ਸੀਲ ਰੱਖਿਆ ਗਿਆ। ਪੁਲਿਸ ਟੀਮਾਂ ਵਲੋਂ ਇਮਾਰਤ ਦੇ ਵੱਖ-ਵੱਖ ਹਿੱਸਿਆਂ, ਕਮਰਿਆਂ ਅਤੇ ਆਲੇ-ਦੁਆਲੇ ਦੇ ਖੇਤਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕਿਸੇ ਵੀ ਸ਼ੱਕੀ ਵਸਤੂ ਜਾਂ ਬੰਬ ਵਰਗੀ ਚੀਜ਼ ਦੀ ਮੌਜੂਦਗੀ ਬਾਰੇ ਕੋਈ ਪੁਸ਼ਟੀ ਨਹੀਂ ਹੋਈ। ਪੁਲਿਸ ਅਧਿਕਾਰੀਆਂ ਵਲੋਂ ਤਲਾਸ਼ੀ ਮੁਹਿੰਮ ਪੂਰੀ ਕਰਨ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਸੁਰੱਖਿਅਤ ਐਲਾਨਿਆ ਗਿਆ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਅਦਾਲਤੀ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ ਗਿਆ ਅਤੇ ਜੁਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਸਟਾਫ਼ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ। ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਇਹ ਪੰਜਵੀਂ ਵਾਰ ਹੈ ਜਦੋਂ ਕੋਰਟ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁ. ਕਮੇਟੀ ਨੇ ਕੀਤੀ ਸ਼ਹੀਦ ਗੰਜ ਸਪੋਰਟਸ ਕਲੱਬ ਦੇ ਕੰਮਾਂ ਦੀ ਸ਼ਲਾਘਾ ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਮੰਡਲ ਵਿਚ ਪਹਿਲੀ ਵਾਰ ਆਰ.ਐੱਫ.ਐਬਲੇਸ਼ਨ ਇਲਾਜ ਦੀ ਸਹੂਲਤ ਅਪਰੇਸ਼ਨ ਰਾਹੀਂ ਗੋਡੇ ਨਾ ਬਦਲਣ ਦੀ ਸੂਰਤ ’ਚ ਆ...
Ad Position 24