26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਿਧਾਇਕ ਭੁੱਲਰ ਨੇ ਨਵ-ਨਿਯੁਕਤ ਚੇਅਰਮੈਨ ਹਰਮੀਤ ਸਿੰਘ ਨੂੰ ਦਿੱਤੀ ਵਧਾਈ

ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਨੌਜਵਾਨ ਆਗੂ ਹਰਮੀਤ ਸਿੰਘ ਸੰਧੂ ਨੂੰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰਮੀਤ ਸੰਧੂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਦੀ ਕਾਮਨਾ ਕੀਤੀ ।

Ad Position 21
No active advertisement
ਨਵ-ਨਿਯੁਕਤ ਚੇਅਰਮੈਨ ਹਰਮੀਤ ਸਿੰਘ ਦਾ ਮੂੰਹ ਮਿੱਠਾ ਕਰਵਾਉਣ ਸਮੇਂ ਵਿਧਾਇਕ ਰਣਬੀਰ ਸਿੰਘ ਭੁੱਲਰ, ਹਾਜ਼ਰ ‘ਆਪ’ ਆਗੂ ਅਤੇ ਵਰਕਰ। ਤਸਵੀਰ - ਕੁਲਬੀਰ ਸਿੰਘ ਸੋਢੀ 27-08-2026
ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਨੌਜਵਾਨ ਆਗੂ ਹਰਮੀਤ ਸਿੰਘ ਸੰਧੂ ਨੂੰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰਮੀਤ ਸੰਧੂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਦੀ ਕਾਮਨਾ ਕੀਤੀ । ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰਮੀਤ ਸਿੰਘ ਸੰਧੂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਇਆ ਕਿਹਾ ਕਿ ਇਹ ਜ਼ਿੰਮੇਵਾਰੀ ਬਹੁਤ ਮਹੱਤਵਪੂਰਨ ਹੈ, ਕਿਉਂਕਿ ਮਾਰਕੀਟ ਕਮੇਟੀ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੀ ਸੰਸਥਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨੌਜਵਾਨਾਂ ਦੇ ਹਰਮੀਤ ਸੰਧੂ ਆਪਣੀ ਯੋਗਤਾ, ਤਜਰਬੇ ਅਤੇ ਮਿਹਨਤ ਨਾਲ ਇਸ ਅਹੁਦੇ ਦੀ ਸ਼ਾਨ ਨੂੰ ਬਰਕਰਾਰ ਰੱਖਣਗੇ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਅਤੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਨਵ-ਨਿਯੁਕਤ ਚੇਅਰਮੈਨ ਮਾਰਕੀਟ ਕਮੇਟੀ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਆਪਣੀ ਨਿਯੁਕਤੀ ’ਤੇ ਪੰਜਾਬ ਸਰਕਾਰ ਅਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਨਾਲ ਸਬੰਧਿਤ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਮੌਕੇ ਜ਼ਿਲ੍ਹਾ ਯੂਥ ਵਿੰਗ ਮੀਤ ਪ੍ਰਧਾਨ ਨਿਰਮਲਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਬਲਵੰਤ ਸਿੰਘ, ਨੇਕ ਪ੍ਰਤਾਪ ਸਿੰਘ ਬਾਵਾ, ਨਿੱਜੀ ਸਕੱਤਰ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਰਾਜ ਬਹਾਦੁਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਸ਼ਹੂਰ ਹਲਵਾਈ ਦੀ ਦੁਕਾਨ ਦੇ ਭਰਵਾਏ ਸੈਂਪਲਾਂ ’ਚੋਂ 2 ਨਤੀਜੇ ਨਾ ਖਾਣਯੋਗ ਆਏ- ਭਾਕਿਯੂ ਕਾਦੀਆਂ ਅਗਲੀ ਖ਼ਬਰ 213 ਗਰਾਮ ਹੈਰੋਇਨ ਸਮੇਤ 2 ਦੋਸ਼ੀ ਗ੍ਰਿਫ਼ਤਾਰ
Ad Position 24