27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਚ ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਕਰਵਾਇਆ ਵਿਦਿਆਰਥਣਾਂ ਅਤੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਪ੍ਰਧਾਨ ਮੰਤਰੀ ਦੀ ਵਰਚੁਅਲ ਗੱਲਬਾਤ ’ਚ ਲਿਆ ਭਾਗ

ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਲੋਂ ਕੌਮੀ ਖੇਡ ਦਿਵਸ-2026 ਤਹਿਤ ‘ਖੇਲ ਕੀ ਬਾਤ ਪੀ. ਐੱਮ.

Ad Position 21
No active advertisement
ਅਜੀਤ ਡੈਸਕ 28-08-2026
ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਲੋਂ ਕੌਮੀ ਖੇਡ ਦਿਵਸ-2026 ਤਹਿਤ ‘ਖੇਲ ਕੀ ਬਾਤ ਪੀ.ਐੱਮ.ਕੇ ਸਾਥ–ਯੁਵਾ ਕਨੈੱਕਟ’ ਵਿਸ਼ੇ ’ਤੇ ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਨੂੰ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ’ਚੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਐੱਨ.ਐੱਸ.ਐੱਸ ਰਿਜਨਲ ਡਾਇਰੈਕਟੋਰੇਟ ਵਲੋਂ ਟਾਈਪ-ਏ ਕੈਟਾਗਰੀ ਵਿਚ ਇਸ ਰਾਸ਼ਟਰੀ ਪੱਧਰੀ ਪ੍ਰੋਗਰਾਮ ਦੀ ਮੇਜ਼ਬਾਨੀ ਲਈ ਚੁਣਿਆ ਗਿਆ। ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਡਾ.ਅਗਨੀਜ਼ ਢਿੱਲੋਂ ਸੈਕਟਰੀ ਦੇਵ ਸਮਾਜ, ਅਜੇ ਬੱਤਾ ਸੈਕਟਰੀ ਅਤੇ ਪ੍ਰਿੰਸੀਪਲ ਡਾ.ਸੰਗੀਤਾ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਮਾਗਮ ’ਚ ਵਿਦਿਆਰਥੀਆਂ ਅਤੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਪ੍ਰਧਾਨ ਮੰਤਰੀ ਦੀ ਵਰਚੂਅਲ ਗੱਲਬਾਤ ’ਚ ਭਾਗ ਲਿਆ। ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ, ਫਿਟਨੈੱਸ, ਸਿਹਤਮੰਦ ਜੀਵਨ-ਸ਼ੈਲੀ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨਾ ਸੀ। ਯੂਥ ਆਈਕਨ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਯੁਵਾ ਲੀਡਰਸ਼ਿਪ ਅਤੇ ਰਾਸ਼ਟਰ ਨਿਰਮਾਣ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ। ਉਨ੍ਹਾਂ ਦੇ ਨਾਲ ਪ੍ਰਸਿੱਧ ਰੋਇੰਗ ਖਿਡਾਰੀ ਮਨਜੀਤ ਸਿੰਘ ਨੇ ਵੀ ਆਪਣੇ ਖੇਡ ਜੀਵਨ ਦੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਿਯਮਿਤ ਕਸਰਤ ਰਾਹੀਂ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਕਸਿੰਗ ਖਿਡਾਰੀ ਕੰਚਨ ਅਤੇ ਅੰਡਰ-15 ਸਬ-ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਸ੍ਰਿਸ਼ਟੀ ਦੀਆਂ ਖੇਡ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ ਗਿਆ। ਪ੍ਰਿੰਸੀਪਲ ਡਾ.ਸੰਗੀਤਾ ਸ਼ਰਮਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਦੇ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰੋਗਰਾਮ ਦੇ ਕੋਆਰਡੀਨੇਟਰ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਰੁਪਿੰਦਰਜੀਤ ਕੌਰ ਅਤੇ ਡਾ.ਗੀਤਾਂਜਲੀ ਸਨ, ਜਦਕਿ ਮੰਚ ਸੰਚਾਲਨ ਡਾ.ਅਮਿੱਤ ਕੁਮਾਰ ਨੇ ਕੀਤਾ। ਪ੍ਰਿੰਸੀਪਲ ਵਲੋਂ ਐੱਨ.ਐੱਸ.ਐੱਸ ਵਿੰਗ ਅਤੇ ਸਮੂਹ ਭਾਗੀਦਾਰਾਂ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਮੌਕੇ ਵਿਵੇਕਾਨੰਦ ਜੂਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਬੀ.ਐੱਸ.ਐੱਫ. ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਡੀ.ਸੀ. ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ’ਚ ਬਜ਼ੁਰਗਾਂ ਅਤੇ ਗੁਰੂ...
Ad Position 24