ਜ਼ੀਰਾ ਵਿਖੇ ਮੁਲਾਜ਼ਮਾਂ ਵਲੋਂ ਰੋਸ ਰੈਲੀ, ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਜ਼ੀਰਾ, 28 ਅਗਸਤ (ਰਜਨੀਸ਼ ਕਥੂਰੀਆ)-ਟੈਕਨੀਕਲ ਸਰਵਿਸ ਯੂਨੀਅਨ ਜ਼ੀਰਾ ਅਤੇ ਪੈਨਸ਼ਨਰ ਯੂਨੀਅਨ ਦੇ ਸੱਦੇ ’ਤੇ ਗੁਰਪ੍ਰੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪਾਵਰਕਾਮ ਦਫਤਰ ਜ਼ੀਰਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਇਸ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸ ਯੂਨੀਅਨ ਜ਼ੀਰਾ ਦੇ ਡਵੀਜ਼ਨ ਪ੍ਰਧਾਨ ਅਵਤਾਰ ਸਿੰਘ ਬਾਠ ਅਤੇ ਪੈਨਸ਼ਨਰ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਜੈ ਸ਼੍ਰੀ ਦੱਤ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਜ਼ੀਰਾ, 28 ਅਗਸਤ (ਰਜਨੀਸ਼ ਕਥੂਰੀਆ)-ਟੈਕਨੀਕਲ ਸਰਵਿਸ ਯੂਨੀਅਨ ਜ਼ੀਰਾ ਅਤੇ ਪੈਨਸ਼ਨਰ ਯੂਨੀਅਨ ਦੇ ਸੱਦੇ ’ਤੇ ਗੁਰਪ੍ਰੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪਾਵਰਕਾਮ ਦਫਤਰ ਜ਼ੀਰਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਇਸ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸ ਯੂਨੀਅਨ ਜ਼ੀਰਾ ਦੇ ਡਵੀਜ਼ਨ ਪ੍ਰਧਾਨ ਅਵਤਾਰ ਸਿੰਘ ਬਾਠ ਅਤੇ ਪੈਨਸ਼ਨਰ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਜੈ ਸ਼੍ਰੀ ਦੱਤ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਆਈ ਸੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ ਕਿਸੇ ਵੀ ਧਰਨੇ-ਮੁਜ਼ਾਹਰੇ ਦੀ ਲੋੜ ਨਹੀਂ ਪਵੇਗੀ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇਗਾ, ਪਰ ਸਰਕਾਰ ਦੇ ਗਠਨ ਤੋਂ ਬਾਅਦ ਲਗਾਤਾਰ ਲਾਰੇਬਾਜ਼ੀ ਕੀਤੀ ਜਾ ਰਹੀ ਹੈ, ਇਕ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਗਿੱਲ, ਚਮਕੌਰ ਸਿੰਘ, ਗੁਰਮੇਲ ਸਿੰਘ ਜੇ.ਈ., ਗੁਰਮੀਤ ਸਿੰਘ, ਦਲਜੀਤ ਸਿੰਘ, ਹਰਜੀਤ ਸਿੰਘ ਜੇ.ਈ., ਹੇਮਰਾਜ, ਜਗਤਾਰ ਸਿੰਘ, ਪਰਮਜੀਤ ਸਿੰਘ, ਪੈਨਸ਼ਨ ਯੂਨੀਅਨ ਦੇ ਪ੍ਰਧਾਨ ਜੈ ਸ੍ਰੀ ਦੱਤ, ਬਖਸ਼ੀਸ਼ ਸਿੰਘ, ਸਾਧੂ ਸਿੰਘ, ਸੁਰਿੰਦਰ ਸਿੰਘ, ਮੇਜਰ ਸਿੰਘ ਅਤੇ ਇਕਬਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਆਗੂ ਹਾਜ਼ਰ ਸਨ।