ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ ਦੀ ਹੋਈ ਤਾਜਪੋਸ਼ੀ
ਤਲਵੰਡੀ ਭਾਈ, 29 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਨਵੇਂ ਚੁਣੇ ਗਏ ਪ੍ਰਧਾਨ ਕਰਨਜੋਤ ਸਿੰਘ ਗਿੱਲ ਵਲੋਂ ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ। ਉਨ੍ਹਾਂ ਕਾਰਜਭਾਰ ਸੰਭਾਲਣ ਮੌਕੇ ਹੋਏ ਤਾਜਪੋਸ਼ੀ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ।
ਤਲਵੰਡੀ ਭਾਈ, 29 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਨਵੇਂ ਚੁਣੇ ਗਏ ਪ੍ਰਧਾਨ ਕਰਨਜੋਤ ਸਿੰਘ ਗਿੱਲ ਵਲੋਂ ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ। ਉਨ੍ਹਾਂ ਕਾਰਜਭਾਰ ਸੰਭਾਲਣ ਮੌਕੇ ਹੋਏ ਤਾਜਪੋਸ਼ੀ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ। ਜਦਕਿ ਇਸ ਸਮੇਂ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ, ਡਾ.ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ ਆਦਿ ਆਗੂ ਉਚੇਚੇ ਤੌਰ ’ਤੇ ਮੌਜੂਦ ਸਨ। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਪ੍ਰਧਾਨ ਕਰਨਜੋਤ ਸਿੰਘ ਗਿੱਲ ਨੂੰ ਸਿਰੋਪਾਓ ਭੇਟ ਕਰਦੇ ਕੁਰਸੀ ’ਤੇ ਬਿਠਾ ਕੇ ਆਸ਼ੀਰਵਾਦ ਦਿੱਤਾ ਗਿਆ ਜਦਕਿ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ, ਡਾ.ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ ਨੇ ਵੀ ਪ੍ਰਧਾਨ ਕਰਨਜੋਤ ਸਿੰਘ ਗਿੱਲ ਨੂੰ ਮਠਿਆਈ ਖੁਆ ਕੇ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ, ਹਰਜਿੰਦਰ ਸਿੰਘ ਕਾਕਾ ਸਰਾਂ, ਮੌੜਾ ਸਿੰਘ ਅਣਜਾਣ, ਬੇਅੰਤ ਸਿੰਘ ਹਕੂਮਤ ਵਾਲਾ ਸੰਗਠਨ ਇੰਚਾਰਜ ਫ਼ਿਰੋਜਪੁਰ ਦਿਹਾਤੀ, ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ, ਇਕਬਾਲ ਸਿੰਘ ਢਿੱਲੋਂ ਜ਼ਿਲ੍ਹਾ ਜਨਰਲ ਸਕੱਤਰ ਆਦਿ ਆਗੂ ਵੀ ਉਚੇਚੇ ਤੌਰ ’ਤੇ ਮੌਜੂਦ ਸਨ। ਇਸ ਤੋਂ ਪਹਿਲਾਂ ਤਾਜਪੋਸ਼ੀ ਸਮਾਗਮ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਪ੍ਰਧਾਨ ਚੁਣੇ ਜਾਣ ਲਈ ਸ਼ਹਿਰ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਸਥਾਨਿਕ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਰਾਹਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਜਿਸ ਨਾਲ ਪੰਜਾਬ ਵਿਕਾਸ ਪੱਕੋਂ ਦੁਨੀਆਂ ਦੇ ਮੋਹਰੀ ਸੂਬਿਆਂ ਵਿਚ ਪੁੱਜ ਜਾਵੇਗਾ। ਇਸ ਮੌਕੇ ’ਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ ਅਤੇ ਡਾ.ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਸੋਚ ਸਦਕਾ ਨੌਜਵਾਨਾਂ ਮੋਹਰੀ ਭੂਮਿਕਾਵਾਂ ਮਿਲ ਰਹੀਆਂ ਹਨ, ਜਿਸ ਨਾਲ ਸਾਡੇ ਸ਼ਹਿਰ ਅਤੇ ਸ਼ਹਿਰ ਆਧੁਨਿਕ ਲੀਹਾਂ ’ਤੇ ਤੁਰੇ ਅਤੇ ਵਿਕਾਸ ਪ੍ਰਕਿਰਿਆ ਤੇਜ ਹੋਈ ਹੈ। ਇਸ ਸਮੇਂ ਪ੍ਰਧਾਨ ਕਰਨਜੋਤ ਸਿੰਘ ਗਿੱਲ ਸਵਾਗਤੀ ਸ਼ਬਦ ਕਹਿੰਦਿਆਂ ਸਮਾਗਮ ਵਿਚ ਪੁੱਜੇ ਮਹਿਮਾਨਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਇਸ ਸਮੇਂ ਅੰਮ੍ਰਿਤ ਲਾਲ ਛਾਬੜਾ ਜ਼ਿਲ੍ਹਾ ਪ੍ਰਧਾਨ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ’ਤੇ ਹਰਦੀਪ ਸਿੰਘ ਹੈਪੀ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਜਗਨਾਮ ਇੰਦਰ ਸਿੰਘ ਘੁੰਮਣ ਕੌਂਸਲਰ, ਸਤਪਾਲ ਸਿੰਘ ਵੜਿੰਗ, ਰਿਚਾ ਅਰੋੜਾ, ਮਨੀਸ਼ਾ ਦੇਵਾ, ਹਰਪ੍ਰੀਤ ਸਿੰਘ ਕਲਸੀ ਚੇਅਰਮੈਨ ਮਾਰਕੀਟ ਕਮੇਟੀ, ਸੁਖਵਿੰਦਰ ਸਿੰਘ ਸੁੱਖਾ ਕਲਸੀ, ਸੀਤਾ ਰਾਮ ਮਹਿਰਾਣਾ, ਲਛਮਣ ਸਿੰਘ ਬਰਾੜ, ਦਵਿੰਦਰ ਸਿੰਘ ਕਲਸੀ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਸਭਾ, ਡਾ.ਰਣਜੀਤ ਸਿੰਘ, ਗੁਰਜੰਟ ਸਿੰਘ ਖੋਸਾ ਸਰਪੰਚ ਭੋਲੂਵਾਲਾ, ਹੈਪੀ ਸੂਦ, ਗੁਲਸ਼ਨ ਮਹਿਰਾਣਾ, ਸਿਦਕਜੋਤ ਸਿੰਘ ਗਿੱਲ, ਗੁਰਮੰਦਰ ਸਿੰਘ ਮਹਿਰਾ, ਰਣਜੀਤ ਸਿੰਘ ਬਰਾੜ ਸਾਬਕਾ ਕੌਂਸਲਰ ਤੋਂ ਇਲਾਵਾ ਹੋਰ ਕਈ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ ।