30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਨੇੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ

ਫ਼ਿਰੋਜ਼ਪੁਰ, 29 ਅਗਸਤ (ਰਾਕੇਸ਼ ਚਾਵਲਾ)-ਰੱਖੜੀ ਦੇ ਪਵਿੱਤਰ ਤਿਉਹਾਰ ਅਤੇ ਫ਼ਿਰੋਜ਼ਪੁਰ ਤੋਂ ਨਾਂਦੇੜ ਸਾਹਿਬ ਲਈ ਚੱਲਣ ਵਾਲੀ ਵਿਸ਼ੇਸ਼ ਰੇਲਗੱਡੀ ਦੇ ਮੱਦੇਨਜ਼ਰ, ਜੀ. ਆਰ.

Ad Position 21
No active advertisement
ਅਜੀਤ ਡੈਸਕ 30-08-2026
ਫ਼ਿਰੋਜ਼ਪੁਰ, 29 ਅਗਸਤ (ਰਾਕੇਸ਼ ਚਾਵਲਾ)-ਰੱਖੜੀ ਦੇ ਪਵਿੱਤਰ ਤਿਉਹਾਰ ਅਤੇ ਫ਼ਿਰੋਜ਼ਪੁਰ ਤੋਂ ਨਾਂਦੇੜ ਸਾਹਿਬ ਲਈ ਚੱਲਣ ਵਾਲੀ ਵਿਸ਼ੇਸ਼ ਰੇਲਗੱਡੀ ਦੇ ਮੱਦੇਨਜ਼ਰ, ਜੀ.ਆਰ.ਪੀ. ਥਾਣਾ ਫ਼ਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ‘ਪੈਸੰਜਰ ਅਵੇਅਰਨੈੱਸ ਅਤੇ ਸਰਚ ਆਪ੍ਰੇਸ਼ਨ’ ਚਲਾਇਆ ਗਿਆ। ਇਸ ਮੁਹਿੰਮ ਦਾ ਮੁੱਖ ਮਕਸਦ ਰੇਲਵੇ ਮੁਸਾਫ਼ਰਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਪੁਲਿਸ ਟੀਮਾਂ ਵਲੋਂ ਰੇਲਵੇ ਸਟੇਸ਼ਨ ਦੇ ਸਾਰੇ ਪਲੇਟਫ਼ਾਰਮਾਂ, ਖੜ੍ਹੀਆਂ ਟਰੇਨਾਂ, ਵੇਟਿੰਗ ਏਰੀਆ , ਮੋਟਰਸਾਈਕਲ ਪਾਰਕਿੰਗ ਦੇ ਨਾਲ-ਨਾਲ ਸਟੇਸ਼ਨ ਦੇ ਮੁੱਖ ਐਂਟਰੀ ਅਤੇ ਐਗਜ਼ਿਟ ਗੇਟਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਇਸ ਤੋਂ ਇਲਾਵਾ ਸਟੇਸ਼ਨ ’ਤੇ ਮੌਜੂਦ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਪੂਰੇ ਅਪ੍ਰੇਸ਼ਨ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਗ਼ੈਰ-ਕਾਨੂੰਨੀ ਤੱਤ ਨਹੀਂ ਪਾਇਆ ਗਿਆ। ਨਵੀਨ ਕੁਮਾਰ ਮੁੱਖ ਅਫ਼ਸਰ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਨੇ ਦੱਸਿਆ ਕਿ ਇਸ ਚੈਕਿੰਗ ਅਭਿਆਨ ਦੇ ਨਾਲ-ਨਾਲ ਪੁਲਿਸ ਵਲੋਂ ਮੁਸਾਫ਼ਰਾਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਯਾਤਰਾ ਕਰ ਰਹੇ ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਸਟੇਸ਼ਨ ਜਾਂ ਟਰੇਨ ਵਿਚ ਕੋਈ ਵੀ ਸ਼ੱਕੀ ਵਿਅਕਤੀ, ਲਾਵਾਰਿਸ ਸਾਮਾਨ ਜਾਂ ਕੋਈ ਸ਼ੱਕੀ ਚੀਜ਼ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਇਸ ਦੀ ਸੂਚਨਾ ਨਜ਼ਦੀਕੀ ਜੀ.ਆਰ.ਪੀ. ਜਾਂ ਆਰ.ਪੀ.ਐੱਫ.ਅਧਿਕਾਰੀਆਂ ਨੂੰ ਦੇਣ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸੁਰੱਖਿਆ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ ਪੁ ਰ ਡਾਕ ਮੰਡਲ ਵਲੋਂ 2 ਸਤੰਬਰ ਨ ੂੰ ਲਗਾਈ ਜਾਵੇਗੀ ‘ਡਾਕ ਅਦਾਲਤ’ ਅਗਲੀ ਖ਼ਬਰ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਕਾਬੂ, 17 ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ
Ad Position 24