30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਫ਼ਿਰੋਜ਼ਪੁਰ ਦੇ ਹਰ ਘਰ ਤੱਕ ਪਹੁੰਚ ਬਣਾਉਣ ਲਈ ਜਲਦ ਸ਼ੁਰੂ ਹੋਵੇਗੀ ਮੁਹਿੰਮ-ਘਾਰੂ

ਫ਼ਿਰੋਜ਼ਪੁਰ, 29 ਅਗਸਤ (ਸੁਖਵਿੰਦਰ ਸਿੰਘ)- ਮਿਸ਼ਨ 2027 ਨੂੰ ਲੈ ਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਅਮਰਜੀਤ ਸਿੰਘ ਘਾਰੂ ਵਲੋਂ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕੇ ਦੇ ਲੋਕਾਂ ਤੱਕ ਪਹੁੰਚ ਬਣਾਉਣ ਅਤੇ ‘ਮੇਰੀ ਸੋਚ ਹਰ ਘਰ ਤੱਕ’ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ’ਤੇ ਲੈ ਕੇ ਜਾਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਫ਼ਿਰੋਜ਼ਪੁਰ, 29 ਅਗਸਤ (ਸੁਖਵਿੰਦਰ ਸਿੰਘ)- ਮਿਸ਼ਨ 2027 ਨੂੰ ਲੈ ਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਅਮਰਜੀਤ ਸਿੰਘ ਘਾਰੂ ਵਲੋਂ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕੇ ਦੇ ਲੋਕਾਂ ਤੱਕ ਪਹੁੰਚ ਬਣਾਉਣ ਅਤੇ ‘ਮੇਰੀ ਸੋਚ ਹਰ ਘਰ ਤੱਕ’ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ’ਤੇ ਲੈ ਕੇ ਜਾਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਮਰਜੀਤ ਸਿੰਘ ਘਾਰੂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ-2027 ਨੂੰ ਲੈ ਕੇ ਹਲਕੇ ਦੇ ਹਰੇਕ ਪਿੰਡ ਅਤੇ ਕਸਬੇ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਮੇਰੀ ਸੋਚ ਹਰ ਘਰ ਤੱਕ’ ਮੁਹਿੰਮ ਤਹਿਤ ਹਲਕੇ ਦੇ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ, ਉਨ੍ਹਾਂ ਦੀਆਂ ਉਮੀਦਾਂ ਅਤੇ ਸੁਝਾਅ ਜਾਣੇ ਜਾਣਗੇ। ਘਾਰੂ ਨੇ ਕਿਹਾ ਕਿ ਮਿਸ਼ਨ-2027 ਦੀ ਤਿਆਰੀ ਹੁਣ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨਾਲ ਰਾਬਤਾ ਵਧਾਇਆ ਜਾਵੇਗਾ। ਇਸ ਮੌਕੇ ਉਨਾਂ ਦੇ ਨਾਲ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਸ਼ੇਰ ਖਾਂ ਮੰਡਲ ਭਾਜਪਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਅਤੇ ਗੁਰਦੁਆਰਾ ਪ੍ਰਗਟ ਸਾਹਿਬ ਕੋਲ ਧਰਨਾ ਅਗਲੀ ਖ਼ਬਰ ਸਮੂਹਿਕ ਛੁੱਟੀ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੇ ਹੁਕਮਾਂ ’ਤੇ ਭੜਕੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ
Ad Position 24