ਚੰਡੀਗੜ੍ਹ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਕਿਯੂ ਰਾਜੇਵਾਲ ਦੀ ਮੀਟਿੰਗ
ਖੋਸਾ ਦਲ ਸਿੰਘ, 29 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖੋਸਾ ਦਲ ਸਿੰਘ ਦੀ ਇਕ ਮੀਟਿੰਗ ਪਿੰਡ ਚੂਚਕ ਵਿੰਡ ਵਿਖੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਖੋਸਾ ਦਲ ਸਿੰਘ, 29 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖੋਸਾ ਦਲ ਸਿੰਘ ਦੀ ਇਕ ਮੀਟਿੰਗ ਪਿੰਡ ਚੂਚਕ ਵਿੰਡ ਵਿਖੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸੰਯੂਕਤ ਮੋਰਚੇ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਪੱਕੇ ਮੋਰਚੇ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਵੱਖ ਵੱਖ ਆਗੂਆਂ ਦੀਆਂ ਧਰਨੇ ਬਾਬਤ ਡਿਊਟੀਆਂ ਲਗਾਈਆਂ ਗਈਆਂ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਲਈ ਪ੍ਰੇਰਿਤ ਕਰਦਿਆਂ ਟਰੈਕਟਰ ਟਰਾਲੀਆਂ, ਫੰਡ ਅਤੇ ਰਾਸ਼ਨ ਦਾ ਇੰਤਜਾਮ ਕੀਤਾ ਗਿਆ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ, ਜੋਗਾ ਸਿੰਘ ਗੋਗੋਆਣੀ, ਆਨੰਦ ਪਾਲ ਸਿੰਘ, ਬਲਰਾਜ ਸਿੰਘ, ਕੁਲਦੀਪ ਸਿੰਘ, ਨਾਹਰ ਸਿੰਘ, ਜਸਮੇਲ ਸਿੰਘ, ਅਮਰੀਕ ਸਿੰਘ ਹੋਲਾਂਵਾਲੀ ਆਦਿ ਹਾਜ਼ਰ ਸਨ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਆਪੋ ਆਪਣੇ ਮੈਂਬਰ ਸਮੇਤ ਚੰਡੀਗੜ੍ਹ ਵੱਲ ਵਹੀਰਾਂ ਘੱਤਣਗੇ।