ਚੰਡੀਗੜ੍ਹ ਦੇ ਧਰਨੇ ’ਚ ਕਿਸਾਨ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਿਲ ਹੋਣ- ਕਿਸਾਨ ਆਗੂ
ਜ਼ੀਰਾ,29 ਅਗਸਤ (ਰਜਨੀਸ਼ ਕਥੂਰੀਆ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਕਿਸਾਨ ਜਥੇਬੰਦੀਆਂ ਵੱਧ ਤੋਂ ਵੱਧ ਗਿਣਤੀ ’ਚ ਕਿਸਾਨਾਂ ਨੂੰ ਲੈ ਕੇ ਸ਼ਾਮਿਲ ਹੋਣ। ਇਹ ਅਪੀਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀਵਾਲਾ, ਹਰਦਿਆਲ ਸਿੰਘ ਅਲੀਪੁਰ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਅਤੇ ਚਮਕੌਰ ਸਿੰਘ ਖੋਸਾ ਨੇ ਕਿਹਾ ਕਿ ਬੇਸ਼ੱਕ ਕੇਂਦਰ ਅਤੇ ਪੰਜਾਬ ਵਿਚ ਬਦਲ-ਬਦਲ ਕੇ ਸਰਕਾਰਾਂ ਆਈਆਂ ਪਰ ਇਸ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਕਿਸਾਨੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ।
ਜ਼ੀਰਾ,29 ਅਗਸਤ (ਰਜਨੀਸ਼ ਕਥੂਰੀਆ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਕਿਸਾਨ ਜਥੇਬੰਦੀਆਂ ਵੱਧ ਤੋਂ ਵੱਧ ਗਿਣਤੀ ’ਚ ਕਿਸਾਨਾਂ ਨੂੰ ਲੈ ਕੇ ਸ਼ਾਮਿਲ ਹੋਣ। ਇਹ ਅਪੀਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀਵਾਲਾ, ਹਰਦਿਆਲ ਸਿੰਘ ਅਲੀਪੁਰ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਅਤੇ ਚਮਕੌਰ ਸਿੰਘ ਖੋਸਾ ਨੇ ਕਿਹਾ ਕਿ ਬੇਸ਼ੱਕ ਕੇਂਦਰ ਅਤੇ ਪੰਜਾਬ ਵਿਚ ਬਦਲ-ਬਦਲ ਕੇ ਸਰਕਾਰਾਂ ਆਈਆਂ ਪਰ ਇਸ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਕਿਸਾਨੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਜਿਸ ਕਰਕੇ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਦਾ ਰਸਤਾ ਅਪਨਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਲੱਗਣ ਜਾ ਰਿਹਾ ਕਿਸਾਨੀ ਮੋਰਚਾ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਅਤੇ ਇਹ ਮੋਰਚਾ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗਾ।