ਪੰਜਾਬ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਅਤੇ ਤਾਨਾਸ਼ਾਹੀ ਨੀਤੀ ਪੈ ਸਕਦੀ ਮਹਿੰਗੀ-ਬਰਾੜ
ਮੁੱਦਕੀ, 29 ਅਗਸਤ (ਭਾਰਤ ਭੂਸ਼ਨ ਅਗਰਵਾਲ)-ਬੀਤੇ ਦਿਨ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਡੀ. ਏ.
ਮੁੱਦਕੀ, 29 ਅਗਸਤ (ਭਾਰਤ ਭੂਸ਼ਨ ਅਗਰਵਾਲ)-ਬੀਤੇ ਦਿਨ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਡੀ.ਏ. ਦੀਆਂ ਕਿਸ਼ਤਾਂ ਅਤੇ ਹੋਰ ਬਕਾਇਆ ਨੂੰ ਜਾਰੀ ਕਰਨ ਦੀ ਮੰਗ ਦੇ ਚੱਲਦਿਆਂ ਕੀਤੀ ਗਈ ਮਹਾਂ ਹੜਤਾਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਸਿਰਫ਼ ਸੋਸ਼ਲ ਮੀਡੀਆ ’ਤੇ ਫੌਕੀ ਬਿਆਨਬਾਜ਼ੀ ਤੱਕ ਹੀ ਸੀਮਤ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵਲੋਂ ਇਸ ਮਸਲੇ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਮਹਿੰਗਾਈ ਲਗਾਤਾਰ ਵੱਧ ਰਹੀ ਹੈ ਅਤੇ ਅਜਿਹੇ ਸਮੇਂ ਵਿਚ ਮੁਲਾਜ਼ਮਾਂ ਨੂੰ ਬਣਦਾ ਡੀ.ਏ ਨਾ ਮਿਲਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਤਾਨਾਸ਼ਾਹੀ ਨੀਤੀ ਮਹਿੰਗੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ, ਇਸ ਲਈ ਪੰਜਾਬ ਵਿਰੋਧੀ ਦਿੱਲੀ ਦੇ ਲੁਟੇਰਿਆਂ ਨੂੰ ਹਰਾਉਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਸਾਨੂੰ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੋਰ ਮਜ਼ਬੂਤ ਕਰਨਾ ਪਵੇਗਾ।