30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਟਰੱਕ ਆਪਰੇਟਰਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਗੁਰਪ੍ਰੀਤ ਸੇਖੋਂ ਨੇ ਦਿੱਤਾ ਹੱਲ ਦਾ ਭਰੋਸਾ

ਜ਼ੀਰਾ, 30 ਅਗਸਤ (ਪ੍ਰਤਾਪ ਸਿੰਘ ਹੀਰਾ)-ਉੱਘੇ ਸਮਾਜ ਸੇਵੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਟਿਕਟ ਦੇ ਪ੍ਰਮੁੱਖ ਦਾਵੇਦਾਰ ਗੁਰਪ੍ਰੀਤ ਸਿੰਘ ਸੇਖੋਂ ਨੇ ਸਥਾਨਕ ਟਰੱਕ ਯੂਨੀਅਨ ਦਾ ਦੌਰਾ ਕੀਤਾ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ,ਵਾਈਸ ਪ੍ਰਧਾਨ ਬੱਬਲੂ, ਗੁਰਚਰਨ ਸਿੰਘ ਢੰਡੀਆਂ, ਪੱਮਾਂ ਚੋਪੜਾ ਮੈਂਬਰ , ਸਤੀਸ਼ ਕੁਮਾਰ ,ਪ੍ਰਗਟ ਸਿੰਘ ,ਰਿੰਕੂ ਹਾਂਡਾ ਵਲੋਂ ਉਹਨਾਂ ਨੂੰ ਜੀ ਆਇਾਂ ਕਿਹਾ ਇਸ ਦੌਰਾਨ ਉਨ੍ਹਾਂ ਨੇ ਟਰੱਕ ਆਪਰੇਟਰਾਂ ਅਤੇ ਟਰਾਂਸਪੋਰਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਟਰੱਕ ਆਪ੍ਰੇਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 30-08-2026
ਜ਼ੀਰਾ, 30 ਅਗਸਤ (ਪ੍ਰਤਾਪ ਸਿੰਘ ਹੀਰਾ)-ਉੱਘੇ ਸਮਾਜ ਸੇਵੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਟਿਕਟ ਦੇ ਪ੍ਰਮੁੱਖ ਦਾਵੇਦਾਰ ਗੁਰਪ੍ਰੀਤ ਸਿੰਘ ਸੇਖੋਂ ਨੇ ਸਥਾਨਕ ਟਰੱਕ ਯੂਨੀਅਨ ਦਾ ਦੌਰਾ ਕੀਤਾ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ,ਵਾਈਸ ਪ੍ਰਧਾਨ ਬੱਬਲੂ, ਗੁਰਚਰਨ ਸਿੰਘ ਢੰਡੀਆਂ, ਪੱਮਾਂ ਚੋਪੜਾ ਮੈਂਬਰ , ਸਤੀਸ਼ ਕੁਮਾਰ ,ਪ੍ਰਗਟ ਸਿੰਘ ,ਰਿੰਕੂ ਹਾਂਡਾ ਵਲੋਂ ਉਹਨਾਂ ਨੂੰ ਜੀ ਆਇਾਂ ਕਿਹਾ ਇਸ ਦੌਰਾਨ ਉਨ੍ਹਾਂ ਨੇ ਟਰੱਕ ਆਪਰੇਟਰਾਂ ਅਤੇ ਟਰਾਂਸਪੋਰਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਟਰੱਕ ਆਪ੍ਰੇਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਵਰਗ ਦੇਸ਼ ਅਤੇ ਇਲਾਕੇ ਦੀ ਰੀੜ੍ਹ ਦੀ ਹੱਡੀ ਹੈ। ਜਿਸ ਦੀ ਤਰੱਕੀ ਬਿਨਾਂ ਸਮਾਜ ਦਾ ਵਿਕਾਸ ਅਧੂਰਾ ਹੈ। ਸੇਖੋਂ ਨੇ ਭਰੋਸਾ ਦਿੱਤਾ ਕਿ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਟਰੱਕ ਆਪਰੇਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਲਦੀ ਹੀ ਕੋਈ ਠੋਸ ਹੱਲ ਕੱਢਿਆ ਜਾਵੇਗਾ ਅਤੇ ਭਵਿੱਖ ਵਿਚ ਵੀ ਉਹ ਹਰ ਕਦਮ ’ਤੇ ਟਰਾਂਸਪੋਰਟਰ ਭਾਈਚਾਰੇ ਦੇ ਨਾਲ ਖੜ੍ਹੇ ਰਹਿਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਗੋਰਾ ਬੁੱਟਰ ਭਾਊ, ਕਸ਼ਮੀਰ ਸਿੰਘ ਭੁੱਲਰ ਐਮਸੀ, ਗਗਨ ਸਰਪੰਚ ਮਨਸੂਰਦੇਵਾ ,ਜੱਸ ਸਰਪੰਚ ਮੱਲੋਕੇ ,ਕਰਨ ਗਿੱਲ ਵਕੀਲਾਂ ਵਾਲਾ ,ਬੂਟਾ ਸਿੰਘ ਨੋਰੰਗ ਸਿੰਘ ਵਾਲਾ , ਹਰੀਪਾਲ ਸਰਾਂ ਵਕੀਲਾਂ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਟਰੱਕ ਆਪ੍ਰੇਟਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਸੰਗਤੀ ਰੂਪ ਵਿਚ ਅਰਦਾਸ ਅਗਲੀ ਖ਼ਬਰ ਗੁਰਵਿੰਦਰ ਸਿੰਘ ਦੇ ਪਰਿਵਾਰ ਵਲੋਂ ਬਾਬੇ ਸ਼ਹੀਦਾਂ ਦੇ ਗੁਰੂ ਘਰ ਨੂੰ ਸਕੂਟਰੀ ਭੇਟ
Ad Position 24