30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਸੰਗਤੀ ਰੂਪ ਵਿਚ ਅਰਦਾਸ

ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਾਜ਼ੀਦਪੁਰ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿਚ ਸ਼ਮੂਲੀਅਤ ਕੀਤੀ, ਇਕਾਗਰਤਾ ਅਤੇ ਸ਼ਰਧਾ ਨਾਲ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 30-08-2026
ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਾਜ਼ੀਦਪੁਰ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿਚ ਸ਼ਮੂਲੀਅਤ ਕੀਤੀ, ਇਕਾਗਰਤਾ ਅਤੇ ਸ਼ਰਧਾ ਨਾਲ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਛੇ ਪਉੜੀਆਂ ਸ਼੍ਰੀ ਅਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ। ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤ ਵਲੋਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਉਨ੍ਹਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੀ ਰਿਹਾਈ ਲਈ ਸਾਨੂੰ ਨਿਰੰਤਰ ਅਰਦਾਸ ਅਤੇ ਬੇਨਤੀ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਰਦਾਸ ਸਿੱਖ ਜੀਵਨ ਦਾ ਅਹਿਮ ਅੰਗ ਹੈ ਅਤੇ ਸਾਨੂੰ ਇਨ੍ਹਾਂ ਯੋਧਿਆਂ ਪ੍ਰਤੀ ਆਪਣੀ ਸਾਂਝੀ ਜ਼ਿੰਮੇਵਾਰੀ ਅਤੇ ਸੰਵੇਦਨਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ 29 ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਵਿਚ ਸੰਘਰਸ਼ੀ ਯੋਧਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਟਰੱਕ ਆਪਰੇਟਰਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਗੁਰਪ੍ਰੀਤ ਸੇਖੋਂ ਨੇ ਦਿੱਤਾ ਹੱਲ ਦਾ ਭਰੋਸਾ
Ad Position 24