30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਹਲਕਾ ਸ਼ਹਿਰੀ ਦੇ ਪਿੰਡ ਪੱਧਰੀ ਵਿਚ ‘ਆਪ’ ਉਮੀਦਵਾਰੀ ਦੇ ਦਾਅਵੇਦਾਰ ਮੇਜਰ ਹਰਮਿੰਦਰ ਸਿੰਘ ਭੁੱਲਰ ਦੇ ਹੱਕ ’ਚ ਹੋਈ ਅਹਿਮ ਮੀਟਿੰਗ

ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਦੀਆਂ ਪਿੰਡ ਪੱਧਰੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਪਿੰਡ ਪੱਧਰੀ ਵਿਖੇ ਸਾਬਕਾ ਸਰਪੰਚ ਵਿਰਸਾ ਸਿੰਘ ਦੀ ਰਿਹਾਇਸ਼ ’ਤੇ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕਰਦਿਆਂ ਹਾਜ਼ਰ ਲੋਕਾਂ ਵਲੋਂ ਮੇਜਰ ਹਰਮਿੰਦਰ ਸਿੰਘ ਭੁੱਲਰ ਦੇ ਹੱਕ ਵਿਚ ਡਟ ਕੇ ਚੋਣ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ।

Ad Position 21
No active advertisement
ਸ਼ਹਿਰੀ ਹਲਕੇ ਤੋਂ ‘ਆਪ’ ਉਮੀਦਵਾਰੀ ਦੇ ਦਾਅਵੇਦਾਰ ਮੇਜਰ ਹਰਮਿੰਦਰ ਸਿੰਘ ਭੁੱਲਰ ਦੇ ਹੱਕ ’ਚ ਪਿੰਡ ਪੱਧਰੀ ’ਚ ਹੋਈ ਅਹਿਮ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ । ਅਜੀਤ ਤਸਵੀਰ 30-08-2026
ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਦੀਆਂ ਪਿੰਡ ਪੱਧਰੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਪਿੰਡ ਪੱਧਰੀ ਵਿਖੇ ਸਾਬਕਾ ਸਰਪੰਚ ਵਿਰਸਾ ਸਿੰਘ ਦੀ ਰਿਹਾਇਸ਼ ’ਤੇ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕਰਦਿਆਂ ਹਾਜ਼ਰ ਲੋਕਾਂ ਵਲੋਂ ਮੇਜਰ ਹਰਮਿੰਦਰ ਸਿੰਘ ਭੁੱਲਰ ਦੇ ਹੱਕ ਵਿਚ ਡਟ ਕੇ ਚੋਣ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਦੇ ਮੋਹਤਬਰਾਂ, ਪਾਰਟੀ ਸਮਰਥਕਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਕਿਹਾ ਕਿ ਪਿੰਡਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਰੁਝਾਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਨੂੰ ਮਜ਼ਬੂਤ ਸਮਰਥਨ ਦੇਣ ਲਈ ਜ਼ਮੀਨੀ ਪੱਧਰ ’ਤੇ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿਚ ਪਹੁੰਚੇ ‘ਆਪ’ ਤੋਂ ਉਮੀਦਵਾਰੀ ਦੇ ਮਜ਼ਬੂਤ ਦਾਅਵੇਦਾਰ ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਅੰਦਰ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਦੀ ਕੋਸ਼ਿਸ਼ ਕੀਤੀ ਹੈ। ਭੁੱਲਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਚੋਣਾਂ ਸਮੇਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਸੜਕਾਂ ਅਤੇ ਲੋਕ-ਭਲਾਈ ਦੇ ਕਾਰਜਾਂ ਸਬੰਧੀ ਵਾਅਦੇ ਕੀਤੇ ਉਨ੍ਹਾਂ ਨੂੰ ਪੂਰਾ ਕਰਕੇ ਦਿਖਾਇਆ ਹੈ ਅਤੇ ਕਈ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਕਰਕੇ ਲੋਕ ‘ਆਪ’ ਮੁਹਾਰੇ ਸਾਲ 2027 ਦੀਆਂ ਚੋਣਾਂ ਵਿਚ ‘ਆਪ’ ਨੂੰ ਵੋਟਾਂ ਪਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਧੀਆ ਸਹੂਲਤਾਂ ਦੇਣ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਮੇਜਰ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੰਬੇ ਸਮੇਂ ਤੋਂ ਬਦਲਾਅ ਦੀ ਉਮੀਦ ਰੱਖੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਸਿੱਖਿਆ, ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਚੋਣਾਂ ਦੇ ਸਮੇਂ ਹੀ ਨਹੀਂ, ਸਗੋਂ ਹਰ ਸਮੇਂ ਲੋਕਾਂ ਦੇ ਵਿਚਕਾਰ ਰਹਿਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣ। ਭੁੱਲਰ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਕਿਸੇ ਵੀ ਸਿਆਸੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ। ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਲਈ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਬਣਾਉਣੀ ਜ਼ਰੂਰੀ ਹੈ। ਇਸ ਲਈ ਪਾਰਟੀ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ, ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਗਿਆ। ਸਾਬਕਾ ਸਰਪੰਚ ਵਿਰਸਾ ਸਿੰਘ ਦੀ ਰਿਹਾਇਸ਼ ’ਤੇ ਹੋਈ ਇਹ ਮੀਟਿੰਗ ਇਸ ਪੱਖੋਂ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਪਿੰਡ ਪੱਧਰ ’ਤੇ ਮੇਜਰ ਹਰਮਿੰਦਰ ਸਿੰਘ ਭੁੱਲਰ ਦੇ ਹੱਕ ਵਿਚ ਸਮਰਥਨ ਇਕੱਠਾ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਇਸ ਮੌਕੇ ਗੁਰਜੀਤ ਸਿੰਘ ਚੀਮਾ ਅਟਾਰੀ, ਹਰਦੀਪ ਸਿੰਘ ਰੱਜੀ ਵਾਲਾ, ਕਾਬਲ ਸਿੰਘ ਖਾਈ, ਪ੍ਰਦੀਪ ਰਾਣਾ, ਵਿਰਸਾ ਸਿੰਘ, ਤਿਰਲੋਕ ਸਿੰਘ, ਪ੍ਰੀਤਮ ਸਿੰਘ, ਸਰਵਣ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਸੰਖਿਆ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ – ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ– ਦੇਵ ਸਮਾਜ ਸੰਸਥਾਵਾਂ ਨੇ ਕਾਲਜ ਟੀਚਰ ਕੌਂਸਟੀਚੁਐਂਸੀ ਤੋਂ ਡਾ.ਕੁਲਬੀਰ ਸਿੰਘ ਨੂੰ... ਅਗਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24