ਗਾਡਵਿਨ ਪਬਲਿਕ ਸਕੂਲ ਘੱਲੂ ’ਚ ਅਧਿਆਪਕ-ਮਾਪੇ ਮੀਟਿੰਗ
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਸਥਾਨਕ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਅਧਿਆਪਕ-ਮਾਪੇ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਬਾਰੇ ਰਿਪੋਰਟ ਸਾਂਝੀ ਕੀਤੀ।
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਸਥਾਨਕ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਅਧਿਆਪਕ-ਮਾਪੇ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਬਾਰੇ ਰਿਪੋਰਟ ਸਾਂਝੀ ਕੀਤੀ। ਸਮਾਗਮ ਦੀ ਸ਼ੁਰੂਆਤ ’ਚ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਸਕੂਲ ਦੀਆਂ ਹੁਣ ਤੱਕ ਦੀਆਂ ਮੱਲ੍ਹਾਂ ਬਾਰੇ ਜਾਣਕਾਰੀ ਦਿੱਤੀ। ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸਕੂਲ ਦਾ ਮੁੱਖ ਮਕਸਦ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਇਸ ਮੌਕੇ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਆਖਿਆ ਕਿ ਸਕੂਲ ਦੁਆਰਾ ਹਾਸਲ ਕੀਤੀਆਂ ਪ੍ਰਾਪਤੀਆਂ ਵਿਚ ਮਾਪਿਆਂ ਅਤੇ ਇਲਾਕਾ ਨਿਵਾਸੀਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਮਾਪਿਆਂ ਨੇ ਵੀ ਮੈਨੇਜਮੈਂਟ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।