29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ’ਚ ਗੱਡੇ ਜਿੱਤ ਦੇ ਝੰਡੇ

ਮੰਡੀ ਅਰਨੀਵਾਲਾ, 29 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਹੋਣਹਾਰ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 7 ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਲੜਕੀਆਂ ਦੇ ਵਰਗ ਵਿਚ ਸੁਖਮਨਜੀਤ ਕੌਰ ਅਤੇ ਗੁਰਨੂਰ ਕੌਰ ਨੇ ਸੋਨੇ ਦੇ ਤਗਮੇ, ਜਦਕਿ ਹਰਸਿਰਤ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ।

Ad Position 21
No active advertisement
ਅਜੀਤ ਡੈਸਕ 30-08-2026
ਮੰਡੀ ਅਰਨੀਵਾਲਾ, 29 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਹੋਣਹਾਰ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 7 ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਲੜਕੀਆਂ ਦੇ ਵਰਗ ਵਿਚ ਸੁਖਮਨਜੀਤ ਕੌਰ ਅਤੇ ਗੁਰਨੂਰ ਕੌਰ ਨੇ ਸੋਨੇ ਦੇ ਤਗਮੇ, ਜਦਕਿ ਹਰਸਿਰਤ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ। ਅੰਡਰ-19 ਲੜਕੀਆਂ ਦੇ ਵਰਗ ਵਿਚ ਸੁਮਨਪ੍ਰੀਤ ਕੌਰ ਨੇ ਸੋਨੇ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਦੇ ਵਰਗ ਵਿਚ ਗੁਰਸਿਮਰਨ ਸਿੰਘ ਨੇ ਚਾਂਦੀ ਅਤੇ ਅਨਮੋਲਦੀਪ ਸਿੰਘ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ, ਪ੍ਰਿੰਸੀਪਲ ਸ੍ਰੀਮਤੀ ਨੀਤੀ ਸਿੰਘ ਅਤੇ ਅਕਾਦਮਿਕ ਇੰਚਾਰਜ ਡਾ.ਗੁਰਵੀਨ ਕੌਰ ਨੇ ਜੇਤੂ ਖਿਡਾਰੀਆਂ ਅਤੇ ਕੋਚ ਉਪਰਕਮ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਅਨੁਸ਼ਾਸਨ ਲਈ ਬੇਹੱਦ ਜ਼ਰੂਰੀ ਹਨ ਅਤੇ ਇਹ ਪ੍ਰਾਪਤੀ ਹੋਰਨਾਂ ਬੱਚਿਆਂ ਨੂੰ ਵੀ ਪ੍ਰੇਰਿਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਾ ਪ੍ਰਬੰਧਕ ਕਮੇਟੀ ਨੇ ਜ਼ਿਲ੍ਹਾ ਜੱਜ ਅਤੇ ਡੀ.ਸੀ. ਨੂੰ ਦਿੱਤੀਆਂ ਰੱਖੜੀ ਦੀਆਂ ਮੁਬਾਰਕਾਂ ਅਗਲੀ ਖ਼ਬਰ ਅਬੋਹਰ ਰੇਲਵੇ ਥਾਣੇ ’ਚ ਤਬਾਦਲਾ, ਜਰਨੈਲ ਸਿੰਘ ਦੀ ਥਾਂ ਜਤਿੰਦਰਪਾਲ ਸਿੰਘ ਬਣੇ ਮੁੱਖ ਮੁਨਸ਼ੀ
Ad Position 24