31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੂਬੇ ਦੀਆਂ ਸਭ ਤੋਂ ਸਫਲ ਯੋਜਨਾਵਾਂ ’ਚੋਂ ‘ਆਪ’ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਮਹਿਲਾਵਾਂ ਨੂੰ ਮਿਲਿਆ ਵੱਡਾ ਲਾਭ ਵਿਧਾਇਕ ਦਹੀਯਾ ਵਲੋਂ ਲਗਾਤਾਰ ਕੀਤੀ ਗਈ ਨਿਗਰਾਨੀ ਅਤਿ ਸ਼ਲਾਘਾਯੋਗ-ਪਰਮਪਾਲ ਸਿੰਘ

ਫ਼ਿਰੋਜ਼ਪੁਰ, 31 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਅਤੇ ਸਨਮਾਨ ਨੂੰ ਧਿਆਨ ਵਿਚ ਰੱਖ ਕੇ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬੇ ਅੰਦਰ ਬੇਹੱਦ ਪ੍ਰਭਾਵਸ਼ਾਲੀ ਅਤੇ ਸਫਲ ਯੋਜਨਾ ਸਾਬਤ ਹੋ ਰਹੀ ਹੈ। ਇਸ ਯੋਜਨਾ ਦਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀਆਂ ਮਹਿਲਾਵਾਂ ਨੂੰ ਵੀ ਵੱਡਾ ਲਾਭ ਮਿਲਿਆ ਹੈ।

Ad Position 21
No active advertisement
ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਯਾ ਅਤੇ ਬਲਾਕ ਸਮਿਤੀ ਘੱਲਖੁਰਦ ਦੇ ਮੈਂਬਰ ਅਤੇ ‘ਆਪ’ ਆਗੂ ਪਰਮਪਾਲ ਸਿੰਘ ਗਿੱਲ। ਅਜੀਤ ਤਸਵੀਰ 01-09-2026
ਫ਼ਿਰੋਜ਼ਪੁਰ, 31 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਅਤੇ ਸਨਮਾਨ ਨੂੰ ਧਿਆਨ ਵਿਚ ਰੱਖ ਕੇ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬੇ ਅੰਦਰ ਬੇਹੱਦ ਪ੍ਰਭਾਵਸ਼ਾਲੀ ਅਤੇ ਸਫਲ ਯੋਜਨਾ ਸਾਬਤ ਹੋ ਰਹੀ ਹੈ। ਇਸ ਯੋਜਨਾ ਦਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀਆਂ ਮਹਿਲਾਵਾਂ ਨੂੰ ਵੀ ਵੱਡਾ ਲਾਭ ਮਿਲਿਆ ਹੈ। ਇਹ ਪ੍ਰਗਟਾਵਾ ਬਲਾਕ ਸਮਿਤੀ ਘੱਲਖੁਰਦ ਦੇ ਮੈਂਬਰ ਅਤੇ ‘ਆਪ’ ਆਗੂ ਪਰਮਪਾਲ ਸਿੰਘ ਗਿੱਲ ਨੇ ਕੀਤਾ। ਪਰਮਪਾਲ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਵਲੋਂ ਇਸ ਯੋਜਨਾ ਨੂੰ ਲੈ ਕੇ ਸ਼ੁਰੂ ਤੋਂ ਹੀ ਵਿਸ਼ੇਸ਼ ਦਿਲਚਸਪੀ ਦਿਖਾਈ ਗਈ। ਉਨ੍ਹਾਂ ਵਲੋਂ ਸਮੇਂ-ਸਮੇਂ ’ਤੇ ਯੋਜਨਾ ਤਹਿਤ ਫਾਰਮ ਭਰਨ ਵਾਲੀਆਂ ‘ਸਤਿਕਾਰ ਸਖ਼ੀਆਂ’ ਨਾਲ ਮੁਲਾਕਾਤ ਕਰਕੇ ਜ਼ਮੀਨੀ ਪੱਧਰ ’ਤੇ ਯੋਜਨਾ ਦੀ ਪ੍ਰਗਤੀ ਸਬੰਧੀ ਜਾਣਕਾਰੀ ਲਈ ਜਾਂਦੀ ਰਹੀ, ਤਾਂ ਜੋ ਯੋਗ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਗਿੱਲ ਨੇ ਕਿਹਾ ਕਿ ਵਿਧਾਇਕ ਰਜਨੀਸ਼ ਦਹੀਯਾ ਵਲੋਂ ਲਗਾਤਾਰ ਇਹ ਅਪੀਲ ਕੀਤੀ ਗਈ ਕਿ ਯੋਜਨਾ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੀਆਂ ਯੋਗ ਮਹਿਲਾਵਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਦੀ ਇਸ ਸੋਚ ਅਤੇ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜ ਕੇ ਕੰਮ ਕਰਨ ਦੀ ਕਾਰਜਸ਼ੈਲੀ ਦੀ ਹਲਕੇ ਦੀਆਂ ਮਹਿਲਾਵਾਂ ਵਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ। ਆਗੂ ਗਿੱਲ ਨੇ ਕਿਹਾ ਕਿ ਵਿਧਾਇਕ ਦਹੀਯਾ ਵਲੋਂ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨ ਅਤਿ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਨੇ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਸਹਾਰਾ ਦੇਣ ਦੇ ਨਾਲ-ਨਾਲ ਉਨ੍ਹਾਂ ਅੰਦਰ ਸਨਮਾਨ ਅਤੇ ਸੁਰੱਖਿਆ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ਹੈ। ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕਾ ਦਿਹਾਤੀ ਦੀਆਂ ਮਹਿਲਾਵਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਵਲੋਂ ਕਰਨੈਲ ਸਿੰਘ ਨੂੰ ਜ਼ੀਰਾ ਹਲਕੇ ਦਾ ਕੋਆਰਡੀਨੇਟਰ ਕੀਤਾ ਨਿਯੁਕਤ ਪੰਥ, ਪੰਜਾਬ ਅਤ... ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੀ ਬਿਜ਼ਨਸ ਡਿਵੈਲਪਮੈਂਟ ਯੂਨਿਟ ਦੀ ਪਹਿਲ ਨਾਲ ਵਧਿਆ ਕੰਟੇਨਰ ਰੇਲ ਆਵਾਜਾਈ ਢੰਡਾਰੀ ਕਲਾਂ ਤੋਂ ਦਾਦਰੀ ਲਈ...
Ad Position 24