01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਿਸ਼ਨ ਕਲੀਨ ਪੰਜਾਬ ਮੁਹਿੰਮ ਦੇ ਤੀਜੇ ਦਿਨ ਕੱਚਾ ਜ਼ੀਰਾ ਰੋਡ ਦੀ ਸਫ਼ਾਈ ਕਰਵਾਈ

ਫ਼ਿਰੋਜ਼ਪੁਰ, 1 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਦੁਆਰਾ ਚਲਾਈ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਦੀ ਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਇਸ ਮੁਹਿੰਮ ਦੇ 3, ਦਿਨ ਕੱਚਾ ਜ਼ੀਰਾ ਲਿੰਕ ਸੜਕ ਗਿਲਕੋ ਵੈਲੀ ਤੱਕ ਦੀ ਸਫ਼ਾਈ ਮੁਕੰਮਲ ਰੂਪ ਵਿਚ ਕਰਵਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਿਰੋਜ਼ਪੁਰ, 1 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਦੁਆਰਾ ਚਲਾਈ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਦੀ ਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਇਸ ਮੁਹਿੰਮ ਦੇ 3, ਦਿਨ ਕੱਚਾ ਜ਼ੀਰਾ ਲਿੰਕ ਸੜਕ ਗਿਲਕੋ ਵੈਲੀ ਤੱਕ ਦੀ ਸਫ਼ਾਈ ਮੁਕੰਮਲ ਰੂਪ ਵਿਚ ਕਰਵਾਈ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ ਅਤੇ ਕੌਂਸਲਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਨਾਲ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਕਈ ਕੌਂਸਲਰ ਸਾਹਿਬਾਨ ਵੀ ਮੌਜੂਦ ਸਨ । ਇਸ ਮੌਕੇ ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ ਵਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਮਿਤੀ 29 ਅਗਸਤ 2026 ਤੋਂ ਲੈ ਕੇ 8 ਸਤੰਬਰ 2026 ਤੱਕ ਲਗਾਤਾਰ ਇਸ ਪ੍ਰਕਾਰ ਦੇ ਡਰਾਈਵ ਚਲਾਏ ਜਾਣਗੇ। ਇਸ ਡਰਾਈਵ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਲਿੰਕ ਸੜਕਾਂ ਸਰਕਲ ਰੋਡ ਮਾਲ ਰੋਡ ਪਬਲਿਕ ਸਥਾਨਾਂ ਨੂੰ ਸਾਫ਼ ਕਰਵਾਇਆ ਜਾਵੇਗਾ। ਅੰਤ ਵਿਚ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਸੁਪਰਡੈਂਟ ਸੈਨੀਟੇਸ਼ਨ ਡਾ.ਸੁਖਪਾਲ ਸਿੰਘ ਅਤੇ ਸੈਂਨਟਰੀ ਇੰਸਪੈਕਟਰ ਰੁਸਤਮ ਸ਼ੇਰ ਸੋਢੀ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਹਿੰਮ ਅੰਦਰ ਨਗਰ ਕੌਂਸਲ ਫ਼ਿਰੋਜ਼ਪੁਰ ਨੂੰ ਸਹਿਯੋਗ ਦੇਣ ਅਤੇ ਆਪਣੇ ਆਲੇ ਦੁਆਲੇ ਦੀ ਸਫ਼ਾਈ ਨੂੰ ਬਰਕਰਾਰ ਰੱਖਣ ਆਪਣੇ ਘਰਾਂ ਦੇ ਕਚਰੇ ਨੂੰ ਵੈਸਟ ਕੁਲੈਕਟਰ ਨੂੰ ਦੇਣ ਅਤੇ ਸੜਕਾਂ ਤੇ ਕਚਰਾ ਨਾ ਸੁੱਟਣ ਤਾਂ ਜੋ ਫ਼ਿਰੋਜ਼ਪੁਰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਕਚਰਾ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸੈਨਟਰੀ ਮੇਟ ਅਮਰ ਭੱਟੀ, ਰਾਜ ਕੁਮਾਰ, ਰਜੇਸ਼ ਕੁਮਾਰ, ਰਾਜਾ ਪ੍ਰੋਗਰਾਮ ਕੋਆਰਡੀਨੇਟਰ, ਸਿਮਰਨਜੀਤ ਸਿੰਘ, ਗੁਰਦੇਵ ਸਿੰਘ, ਸੁਮਨ ਰਾਣੀ, ਸੁਪਰਵਾਈਜ਼ਰ ਮਹਿੰਦਰ ਸਿੰਘ, ਮੰਗਤ ਰਾਏ, ਵਿਕਾਸ ਕੁਮਾਰ ਅਤੇ ਸਮੂਹ ਮੋਟੀਵੇਟਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਪਾਕਿ ਦੇ ਨਾਰੋਵਾਲ ’ਚ ਮਦਰੱਸੇ ਦੇ ਵਿਸਥਾਰ ਲਈ ਢਾਹਿਆ ਇਕ ਸਦੀ ਪੁਰਾਣਾ ਹਿੰਦੂ ਮੰਦਿਰ
Ad Position 24