01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

4 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਮਾਮਲਾ ਦਰਜ

ਫ਼ਿ਼ਰੋਜ਼ਪੁਰ, 1 ਸਤੰਬਰ (ਸੁਖਵਿੰਦਰ ਸਿੰਘ)- ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਫਿਰੋਜ਼ਪੁਰ ਸਿਟੀ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਿ਼ਰੋਜ਼ਪੁਰ, 1 ਸਤੰਬਰ (ਸੁਖਵਿੰਦਰ ਸਿੰਘ)- ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਫਿਰੋਜ਼ਪੁਰ ਸਿਟੀ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਨਾਨ-ਕਮਰਸ਼ੀਅਲ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸਿਟੀ ਥਾਣਾ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲੋਂ ਲਗਾਤਾਰ ਗਸ਼ਤ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਪਾਰਟੀ ਗਸ਼ਤ ’ਤੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਕੁਲਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਗੁਰੂ ਰਾਮਦਾਸ ਨਗਰ ਅਤੇ ਮਹਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਬਸਤੀ ਸੂਨੰਆ ਰੋਡ, ਫਾਜ਼ਿਲਕਾ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਪੁਲਿਸ ਨੂੰ ਦੋਵਾਂ ਕੋਲੋਂ ਕੁੱਲ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਬਰਾਮਦ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿਚ ਲੈ ਕੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸਿਟੀ ਥਾਣਾ ਫਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦਾ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਜਾਰੀ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੇ ਤੀਜੇ ਦਿਨ ਕੱਚਾ ਜ਼ੀਰਾ ਰੋਡ ਦੀ ਸਫ਼ਾਈ ਕਰਵਾਈ
Ad Position 24