02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਪੋਸ਼ਣ ਹਫ਼ਤੇ ਦੀ ਸ਼ੁਰੂਆਤ

ਫ਼ਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਢੇਵਾਲਾ, ਫਿਰੋਜ਼ਪੁਰ ਵਿਖੇ ਵਿਸ਼ਵ ਸਿਹਤ ਸੰਗਠਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਤੋਂ 7 ਸਤੰਬਰ ਤੱਕ ਮਨਾਏ ਜਾ ਰਹੇ ਪੋਸ਼ਣ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਇਸ ਸਾਲ ਪੋਸ਼ਣ ਹਫ਼ਤੇ ਦਾ ਥੀਮ “ਪੌਸ਼ਟਿਕ ਖੁਰਾਕ ਦੀ ਤਾਕਤ ਨੂੰ ਜਾਣੋ”ਰੱਖਿਆ ਗਿਆ ਹੈ।

Ad Position 21
repet_subhas-goyals [Copy P29]
ਪੋਸ਼ਣ ਹਫਤੇ ਦੀ ਸੁਰੂਆਤ ਮੌਕੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਦੇ ਡਾਇਰੈਕਟਰ ਧਰਮਪਾਲ ਬਾਂਸਲ ਅਤੇ ਸਟਾਫ ਨਾਲ ਵਿਦਿਆਰਥੀ। ਤਸਵੀਰ-ਗੁਰਿੰਦਰ ਸਿੰਘ 02-09-2026
ਫ਼ਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਢੇਵਾਲਾ, ਫਿਰੋਜ਼ਪੁਰ ਵਿਖੇ ਵਿਸ਼ਵ ਸਿਹਤ ਸੰਗਠਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਤੋਂ 7 ਸਤੰਬਰ ਤੱਕ ਮਨਾਏ ਜਾ ਰਹੇ ਪੋਸ਼ਣ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਇਸ ਸਾਲ ਪੋਸ਼ਣ ਹਫ਼ਤੇ ਦਾ ਥੀਮ “ਪੌਸ਼ਟਿਕ ਖੁਰਾਕ ਦੀ ਤਾਕਤ ਨੂੰ ਜਾਣੋ”ਰੱਖਿਆ ਗਿਆ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਿਸਮ ਦੀਆਂ ਪੌਸ਼ਟਿਕ ਖੁਰਾਕ ਤਿਆਰ ਕਰਕੇ ਉਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ।ਵਿਦਿਆਰਥੀਆਂ ਨੇ ਪ੍ਰੋਟੀਨ, ਕਾਰਬੋਹਾਈਡ੍ਰੇਟ, ਵਿਟਾਮਿਨ, ਖਣਿਜ ਪਦਾਰਥ ਅਤੇ ਫਾਈਬਰ ਵਰਗੇ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਤੰਦਰੁਸਤ ਜੀਵਨ ਲਈ ਰੋਜ਼ਾਨਾ ਖੁਰਾਕ ਵਿਚ ਹਰੀਆਂ ਸਬਜ਼ੀਆਂ, ਮੌਸਮੀ ਫਲ, ਦਾਲਾਂ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਅਨਾਜ ਅਤੇ ਹੋਰ ਪੌਸ਼ਟਿਕ ਭੋਜਨ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਡਾਇਟਾਂ ਰਾਹੀਂ ਇਹ ਵੀ ਸਮਝਾਇਆ ਗਿਆ ਕਿ ਵਿਅਕਤੀ ਦੀ ਉਮਰ, ਸਰੀਰਕ ਲੋੜ ਅਤੇ ਸਿਹਤ ਦੀ ਸਥਿਤੀ ਅਨੁਸਾਰ ਖੁਰਾਕ ਦੀ ਚੋਣ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਜੰਕ ਫੂਡ, ਬਹੁਤ ਜ਼ਿਆਦਾ ਤਲੀਆਂ ਹੋਈਆਂ ਚੀਜ਼ਾਂ ਅਤੇ ਵਧੇਰੇ ਮਿੱਠੇ ਭੋਜਨ ਤੋਂ ਪਰਹੇਜ਼ ਕਰਨ ਲਈ ਵੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੀਆਂ ਤਿਆਰ ਕੀਤੀਆਂ ਡਾਇਟਾਂ ਸਬੰਧੀ ਅਧਿਆਪਕਾਂ ਅਤੇ ਸਾਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਪੋਸ਼ਣ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਪੋਸ਼ਣ ਸਬੰਧੀ ਗਿਆਨ ਵਿਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ, ਭਗਤੀ ਭਜਨ ਗਰੁੱਪ ਦੇ ਸੰਸਥਾਪਕ ਅਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਦੇ ਸੰਸਥਾਪਕ ਧਰਮਪਾਲ ਬਾਸਲ ਨੇ ਕਿਹਾ ਕਿ ਅਜਿਹੀਆਂ ਵਿਦਿਅਕ ਅਤੇ ਜਾਗਰੂਕਤਾ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿਚ ਸਮਾਜ ਨੂੰ ਸਿਹਤ ਸਬੰਧੀ ਸਹੀ ਜਾਣਕਾਰੀ ਦੇਣ ਦੇ ਯੋਗ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੋਸ਼ਣ ਹਫ਼ਤੇ ਦੌਰਾਨ ਇਸੇ ਤਰ੍ਹਾਂ ਦੀਆਂ ਹੋਰ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਕੋਮਲਜੀਤ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ, ਆਂਚਲ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਲੁਧਿਆਣਾ ਪਾਰਸਲ ਦਫ਼ਤਰ ’ਚ ਬੁਕਿੰਗ ਦੀ ਸੁਵਿਧਾ ਹੁਣ 24 ਘੰਟੇ ਉਪਲਬਧ
Ad Position 24