01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਰਪੰਚ ਭੁੱਲਰ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ’ਤੇ ਡਾ.ਮਲਕੀਤ ਥਿੰਦ ਨੇ ਦਿੱਤੀ ਵਧਾਈ

ਗੋਲੂ ਕਾ ਮੋੜ, 01 ਸਤੰਬਰ ( ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਵਲੋਂ ਬਲਾਕ ਗੁਰੂਹਰਸਹਾਏ ਪਿੰਡ ਗਹਿਰੀ ਦੇ ਸਰਪੰਚ ਸੁਰਜੀਤ ਸਿੰਘ ਭੁੱਲਰ ਨੂੰ ਮਾਰਕੀਟ ਕਮੇਟੀ ਗੁਰੂਹਰਸਹਾਏ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਬੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗੋਲੂ ਕਾ ਮੋੜ, 01 ਸਤੰਬਰ ( ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਵਲੋਂ ਬਲਾਕ ਗੁਰੂਹਰਸਹਾਏ ਪਿੰਡ ਗਹਿਰੀ ਦੇ ਸਰਪੰਚ ਸੁਰਜੀਤ ਸਿੰਘ ਭੁੱਲਰ ਨੂੰ ਮਾਰਕੀਟ ਕਮੇਟੀ ਗੁਰੂਹਰਸਹਾਏ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ.ਮਲਕੀਤ ਥਿੰਦ ਵਲੋਂ ਸਾਥੀਆਂ ਸਮੇਤ ਉਨ੍ਹਾਂ ਨੂੰ ਵਧਾਈ ਦਿੱਤੀ ਗਈ । ਇਸ ਮੌਕੇ ਡਾ.ਥਿੰਦ ਨੇ ਸੁਰਜੀਤ ਸਿੰਘ ਭੁੱਲਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ । ਇਸ ਮੌਕੇ ਸੁਖਵਿੰਦਰ ਸੁੱਖਾ ਸਰਪੰਚ ਗੋਲੂ ਕੇ, ਪਵਨ ਕੁਮਾਰ ਪੰਚ, ਰਣਜੀਤ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ੇਰਾ ਭਾਵੜਾ ਦੀ ਅਗਵਾਈ ਹੇਠ ਚੇਅਰਮੈਨ ਉੱਗੋਕੇ ਨੂੰ ਵਧਾਈ ਦੇਣ ਪੁੱਜੇ ‘ਆਪ’ ਆਗੂ ਅਤੇ ਸਰਪੰਚ ਅਗਲੀ ਖ਼ਬਰ ‘ ਆਪ’ ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ
Ad Position 24