01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੀਪਕ ਸ਼ਰਮਾ ਨੇ ਗੁਰੂਹਰਸਹਾਏ ਹਲਕੇ ਵਿਚ ਸਰਗਰਮੀਆਂ ਕੀਤੀਆਂ ਤੇਜ਼

ਗੁਰੂਹਰਸਹਾਏ 1 ਸਤੰਬਰ (ਕਪਿਲ ਕੰਧਾਰੀ)-ਜਿਵੇਂ-ਜਿਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਦੀਪਕ ਸ਼ਰਮਾ ਵਲੋਂ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਦੀਪਕ ਸ਼ਰਮਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗੁਰੂਹਰਸਹਾਏ 1 ਸਤੰਬਰ (ਕਪਿਲ ਕੰਧਾਰੀ)-ਜਿਵੇਂ-ਜਿਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਦੀਪਕ ਸ਼ਰਮਾ ਵਲੋਂ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਦੀਪਕ ਸ਼ਰਮਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਨੂੰ ਗੁਰੂਹਰਸਹਾਏ ਹਲਕੇ ਵਿਚ ਮਜ਼ਬੂਤ ਕਰਨ ਲਈ ਲਗਾਤਾਰ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਭਾਜਪਾ ਪ੍ਰਤੀ ਰੁਝਾਨ ਵਧ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੇ ਹਨ। ਦੀਪਕ ਸ਼ਰਮਾ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿਚ ਆਉਣ ਨਾਲ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਇਆ ਜਾਵੇਗਾ ਅਤੇ ਸੂਬੇ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਲ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮੱਖੂ ਦੇ ਸਾਬਕਾ ਪ੍ਰਧਾਨ ਵਰਿੰਦਰ ਠੁਕਰਾਲ ਸਮੇਤ ਕਈ ਪਰਿਵਾਰ ਗੁਰਪ੍ਰੀਤ ਸੇਖੋਂ ਟੀਮ ’ਚ ਸ਼ਾਮਿਲ ਅਗਲੀ ਖ਼ਬਰ ਰਾਏ ਸਿੱਖ ਸਾਲਾਨਾ ਇਜਲਾਸ ਦੌਰਾਨ ਮਾਸਟਰ ਸਤਨਾਮ ਚਾਂਦੀ ਦਾ ਸਨਮਾਨ
Ad Position 24