03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੜਕ ਹਾਦਸੇ ’ਚ ਆਦਰਸ਼ ਸਕੂਲ ਦੇ ਡੀ.ਪੀ.ਈ. ਅਧਿਆਪਕ ਅਤੇ ਵਿਦਿਆਰਥੀ ਦੀ ਦਰਦਨਾਕ ਮੌਤ

ਜ਼ੀਰਾ, 2 ਸਤੰਬਰ(ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)- ਜ਼ੀਰਾ-ਕੋਟ ਈਸੇ ਖਾਂ ਮੁੱਖ ਮਾਰਗ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਸਕੂਲ ਅਧਿਆਪਕ ਅਤੇ ਇਕ ਵਿਦਿਆਰਥੀ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਹਰਦਾਸਾ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਾਇਨਾਤ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜ਼ੀਰਾ, 2 ਸਤੰਬਰ(ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)- ਜ਼ੀਰਾ-ਕੋਟ ਈਸੇ ਖਾਂ ਮੁੱਖ ਮਾਰਗ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਸਕੂਲ ਅਧਿਆਪਕ ਅਤੇ ਇਕ ਵਿਦਿਆਰਥੀ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਹਰਦਾਸਾ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਾਇਨਾਤ ਡੀ.ਪੀ.ਈ . ਮਾਸਟਰ ਗੁਰਵਿੰਦਰ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਮੋਗਾ ਆਪਣੇ ਅਧਿਆਪਕ ਸਾਥੀ ਦੇ ਬੇਟੇ ਅਭੈਪ੍ਰਤਾਪ ਸਿੰਘ ਔਲਖ ਨੂੰ ਆਪਣੀ ਕਾਰ (ਨੰਬਰ ਪੀ.ਬੀ.29 ਏ.ਡੀ.2821) ਵਿਚ ਨਾਲ ਲੈ ਕੇ ਕੋਟ ਈਸੇ ਖਾਂ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੰਬਰ ਪੀ.ਬੀ.05 ਏ.ਯੂ. 2080 ਨਾਲ ਉਹਨਾਂ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਸਵਾਰ ਡੀ.ਪੀ.ਈ. ਗੁਰਵਿੰਦਰ ਸਿੰਘ ਅਤੇ ਵਿਦਿਆਰਥੀ ਅਭੈਪ੍ਰਤਾਪ ਸਿੰਘ ਔਲਖ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ। ਹਸਪਤਾਲ ਪੁੱਜੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਹੈ। ਵਰਨਣ ਯੋਗ ਹੈ ਕਿ ਮ੍ਰਿਤਕ ਵਿਦਿਆਰਥੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਜੀਵਨ ਮੱਲ ਸਕੂਲ ਜ਼ੀਰਾ ਦਾ ਵਿਦਿਆਰਥੀ ਸੀ ਅਤੇ ਹਰਦਾਸਾ ਸਕੂਲ ਵਿਚ ਅੰਡਰ 17 ਵਿਚ ਸੋਫਟ ਬਾਲ ਦਾ ਖਿਡਾਰੀ ਸੀ। ਸਕੂਲ ਵਿਚੋਂ ਪ੍ਰੈਕਟਿਸ ਕਰਕੇ ਡੀ.ਪੀ. ਮਾਸਟਰ ਨਾਲ ਲਿਫਟ ਲੈ ਕੇ ਆਪਣੇ ਸ਼ਹਿਰ ਕੋਟ ਈਸੇ ਖਾਂ ਜਾ ਰਿਹਾ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ 6 ਨੂੰ ਮੁੱਖ ਮੰਤਰੀ ਦੀ ਆਮਦ ’ਤੇ ਸਹਿਯੋਗ ਲਈ ਦਿੱਤਾ ਸ... ਅਗਲੀ ਖ਼ਬਰ ਕੂੜੇ ਦੇ ਢੇਰਾਂ ਅਤੇ ਗੰਦਗੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ
Ad Position 24