ਫ਼ਿਰੋਜ਼ਪੁਰ ਕੈਂਟ ਮੇਲੇ ’ਚ ਵਾਪਰਿਆ ਦਰਦਨਾਕ ਹਾਦਸਾ, ਕਰੰਟ ਲੱਗਣ ਨਾਲ 8 ਸਾਲਾ ਬੱਚੀ ਦੀ ਮੌਤ
ਫ਼ਿਰੋਜ਼ਪੁਰ, 2 ਸਤੰਬਰ (ਰਾਕੇਸ਼ ਚਾਵਲਾ)- ਬੀਤੇ ਦਿਨ ਫ਼ਿਰੋਜ਼ਪੁਰ ਕੈਂਟ ਬੋਰਡ ਦੀ ਜ਼ਮੀਨ ’ਤੇ ਲੱਗੇ ਮੇਲੇ ’ਚ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਆਈ 8 ਸਾਲਾ ਬੱਚੀ ਦੀ ਕਰੰਟ ਨਾਲ ਜਾਨ ਚਲੀ ਗਈ। ਫ਼ਿਰੋਜ਼ਪੁਰ ਕੈਂਟ ਬੋਰਡ ਦੇ ਮੈਦਾਨ ਵਿਚ ਲਗਾਏ ਗਏ ਇਕ ਮੇਲੇ ਦੌਰਾਨ ਵਾਪਰੇ ਭਿਆਨਕ ਹਾਦਸੇ ਨੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ ਹਨ।
ਫ਼ਿਰੋਜ਼ਪੁਰ, 2 ਸਤੰਬਰ (ਰਾਕੇਸ਼ ਚਾਵਲਾ)- ਬੀਤੇ ਦਿਨ ਫ਼ਿਰੋਜ਼ਪੁਰ ਕੈਂਟ ਬੋਰਡ ਦੀ ਜ਼ਮੀਨ ’ਤੇ ਲੱਗੇ ਮੇਲੇ ’ਚ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਆਈ 8 ਸਾਲਾ ਬੱਚੀ ਦੀ ਕਰੰਟ ਨਾਲ ਜਾਨ ਚਲੀ ਗਈ। ਫ਼ਿਰੋਜ਼ਪੁਰ ਕੈਂਟ ਬੋਰਡ ਦੇ ਮੈਦਾਨ ਵਿਚ ਲਗਾਏ ਗਏ ਇਕ ਮੇਲੇ ਦੌਰਾਨ ਵਾਪਰੇ ਭਿਆਨਕ ਹਾਦਸੇ ਨੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ ਹਨ। ਮੇਲੇ ਵਿਚ ਘੁੰਮਣ ਆਈ ਅੱਠ ਸਾਲਾ ਮਾਸੂਮ ਬੱਚੀ ਦੀਵਾਂਸ਼ੀ ਦੀ ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਸ ਅਚਾਨਕ ਵਾਪਰੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੀੜਤ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮੇਲੇ ਵਾਲੀ ਥਾਂ ’ਤੇ ਬਿਜਲੀ ਦੀਆਂ ਨੰਗੀਆਂ ਤਾਰਾਂ ਬਿਨਾਂ ਕਿਸੇ ਸੁਰੱਖਿਆ ਦੇ ਹੇਠਾਂ ਫੈਲੀਆਂ ਹੋਈਆਂ ਸਨ। ਬੱਚੀ ਅਣਜਾਣਪੁਣੇ ਵਿਚ ਇਨ੍ਹਾਂ ਖ਼ਤਰਨਾਕ ਤਾਰਾਂ ਦੀ ਲਪੇਟ ਵਿਚ ਆ ਗਈ। ਦੁਖੀ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਲਾਪਰਵਾਹੀ ਵਰਤਣ ਵਾਲੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।