03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

22 ਸਤੰਬਰ ਨੂੰ ਲੱਗੇਗਾ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਵਿਸ਼ਾਲ ਕਿਸਾਨ ਮੇਲਾ

ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ, ਸੁਧਰੇ ਬੀਜਾਂ ਅਤੇ ਮਾਹਿਰਾਂ ਦੀ ਸਲਾਹ ਨਾਲ ਜੋੜਨ ਦੇ ਉਦੇਸ਼ ਨਾਲ 22 ਸਤੰਬਰ ਨੂੰ ਖੇਤਰੀ ਖੋਜ ਕੇਂਦਰ, ਫ਼ਰੀਦਕੋਟ ਵਿਖੇ ਵਿਸ਼ਾਲ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ, ਸੁਧਰੇ ਬੀਜਾਂ ਅਤੇ ਮਾਹਿਰਾਂ ਦੀ ਸਲਾਹ ਨਾਲ ਜੋੜਨ ਦੇ ਉਦੇਸ਼ ਨਾਲ 22 ਸਤੰਬਰ ਨੂੰ ਖੇਤਰੀ ਖੋਜ ਕੇਂਦਰ, ਫ਼ਰੀਦਕੋਟ ਵਿਖੇ ਵਿਸ਼ਾਲ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਜਾਣਕਾਰੀ ਦਿੰਦਿਆਂ ਡਾ.ਕੁਲਦੀਪ ਸਿੰਘ, ਨਿਰਦੇਸ਼ਕ ਪੀ.ਏ.ਯੂ. ਖੇਤਰੀ ਖੋਜ ਕੇਂਦਰ ਫ਼ਰੀਦਕੋਟ ਨੇ ਦੱਸਿਆ ਕਿ ਕਿਸਾਨ ਮੇਲਾ ਮੰਗਲਵਾਰ, 22 ਸਤੰਬਰ ਨੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨਕ ਖੇਤੀਬਾੜੀ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਮੌਜੂਦਾ ਸਮੇਂ ਦੌਰਾਨ ਖੇਤੀ ਨਾਲ ਸਬੰਧਿਤ ਆ ਰਹੀਆਂ ਸਮੱਸਿਆਵਾਂ ਦੇ ਹੱਲ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਤੇ ਮਿਆਰੀ ਬੀਜ ਕਿਸਾਨਾਂ ਨੂੰ ਉਪਲਬਧ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਸਬਜ਼ੀਆਂ ਦੀਆਂ ਵਿਸ਼ੇਸ਼ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਕਿਸਾਨਾਂ ਨਾਲ ਰੂਬਰੂ ਹੋ ਕੇ ਸਾਉਣੀ ਦੀਆਂ ਫ਼ਸਲਾਂ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦੇਣਗੇ ਅਤੇ ਉਨ੍ਹਾਂ ਦੇ ਵਿਗਿਆਨਕ ਹੱਲ ਵੀ ਸੁਝਾਉਣਗੇ। ਕਿਸਾਨ ਮੇਲੇ ਵਿਚ ਕਿਸਾਨ ਬੀਬੀਆਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਮਾਹਿਰਾਂ ਵਲੋਂ ਉਨ੍ਹਾਂ ਨੂੰ ਘਰੇਲੂ ਕੰਮਾਂ, ਪੌਸ਼ਟਿਕ ਆਹਾਰ ਤੇ ਹੋਰ ਲਾਭਕਾਰੀ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨਾਂ ਦੇ ਮਨੋਰੰਜਨ ਲਈ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਡਾ.ਕੁਲਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਕਿਸਾਨ ਮੇਲੇ ਵਿਚ ਸ਼ਾਮਲ ਹੋ ਕੇ ਖੇਤੀਬਾੜੀ ਮਾਹਿਰਾਂ ਤੋਂ ਸਿੱਧੀ ਜਾਣਕਾਰੀ ਪ੍ਰਾਪਤ ਕਰਨ। ਕਿਸਾਨ ਮੇਲੇ ਦੌਰਾਨ ਕੰਪਨੀਆਂ, ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਲਈ ਸਟਾਲ ਲਗਾਉਣ ਦੀ ਸਹੂਲਤ ਵੀ ਉਪਲਬਧ ਹੋਵੇਗੀ ਅਤੇ ਸਟਾਲ ਬੁੱਕ ਕਰਵਾਉਣ ਦੇ ਚਾਹਵਾਨ ਡਾ.ਕੁਲਵੀਰ ਸਿੰਘ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ 6 ਸਤੰਬਰ ਨੂੰ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਬੂਥਾਂ ’ਤੇ ਰਹਿਣਗੇ ਹਾਜ਼ਰ-ਡੀ.ਸੀ. ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24