03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

‘ਇਸ਼ਤਿਹਾਰਾਂ ’ਚ ਵਿਕਾਸ, ਜ਼ਮੀਨ ’ਤੇ ਖੋਖਲੇ ਦਾਅਵੇ’ ਮਾਨ ਸਰਕਾਰ ’ਤੇ ਵਰ੍ਹੀ ਬੀਬੀ ਰਾਜਵਿੰਦਰ ਕੌਰ ਸਿਆਲ

ਫ਼ਿਰੋਜ਼ਪੁਰ, 2 ਸਤੰਬਰ (ਸੁਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਭਾਜਪਾ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਦਾ ਜ਼ਮੀਨੀ ਪੱਧਰ ’ਤੇ ਕੋਈ ਠੋਸ ਨਤੀਜਾ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਨੌਜਵਾਨ ਅੱਜ ਵੀ ਰੁਜ਼ਗਾਰ ਦੀ ਭਾਲ ਵਿਚ ਭਟਕ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਿਰੋਜ਼ਪੁਰ, 2 ਸਤੰਬਰ (ਸੁਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਭਾਜਪਾ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਦਾ ਜ਼ਮੀਨੀ ਪੱਧਰ ’ਤੇ ਕੋਈ ਠੋਸ ਨਤੀਜਾ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਨੌਜਵਾਨ ਅੱਜ ਵੀ ਰੁਜ਼ਗਾਰ ਦੀ ਭਾਲ ਵਿਚ ਭਟਕ ਰਹੇ ਹਨ। ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਸਥਾਈ ਹੱਲ ਦੀ ਉਡੀਕ ਕਰ ਰਹੇ ਹਨ ਅਤੇ ਵਪਾਰੀ ਤੇ ਉਦਯੋਗਪਤੀ ਸੁਰੱਖਿਅਤ ਕਾਰੋਬਾਰੀ ਮਾਹੌਲ ਦੀ ਮੰਗ ਕਰ ਰਹੇ ਹਨ। ਸਰਕਾਰਾਂ ਇਸ਼ਤਿਹਾਰਾਂ ਨਾਲ ਨਹੀਂ, ਸਗੋਂ ਜ਼ਮੀਨੀ ਕੰਮਾਂ ਨਾਲ ਪਛਾਣੀਆਂ ਜਾਂਦੀਆਂ ਹਨ। ਬੀਬੀ ਸਿਆਲ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਅਤੇ ਵਧਦਾ ਕਰਜ਼ਾ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੇ ਖ਼ਜ਼ਾਨੇ ਦੀ ਇਕ-ਇਕ ਪਾਈ ਦਾ ਹਿਸਾਬ ਜਨਤਾ ਦੇ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਨੂੰ ਲੈ ਕੇ ਵੀ ਲੋਕਾਂ ਵਿਚ ਚਿੰਤਾ ਹੈ ਅਤੇ ਸਰਕਾਰ ਨੂੰ ਬਿਆਨਾਂ ਤੇ ਇਸ਼ਤਿਹਾਰਾਂ ਦੀ ਬਜਾਏ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਬੀਬੀ ਰਾਜਵਿੰਦਰ ਕੌਰ ਸਿਆਲ ਨੇ ਕਿਹਾ, ਪੰਜਾਬ ਨੂੰ ਹੁਣ ਇਸ਼ਤਿਹਾਰਾਂ ਵਾਲਾ ਬਦਲਾਅ ਨਹੀਂ, ਧਰਤੀ ’ਤੇ ਦਿਖਾਈ ਦੇਣ ਵਾਲਾ ਵਿਕਾਸ ਚਾਹੀਦਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦਾ ਪੂਰਾ ਹਿਸਾਬ ਲਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦਫ਼ਤਰ ਵਿਚ ਰਾਜ-ਭਾਸ਼ਾ ਪਖਵਾੜੇ ਤਹਿਤ ਹਿੰਦੀ ਕਾਰਜਸ਼ਾਲਾ ਕਰਵਾਈ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ
Ad Position 24