ਅਲੀ ਕੇ ਬੰਨ੍ਹ ਤੋਂ 5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- ਨਸ਼ੇੜੀਆਂ ਅਤੇ ਨਸ਼ਾ ਸਪਲਾਇਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕਥਿਤ ਸਪਲਾਇਰ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਹੈ। ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਦੌਰਾਨ ਅਲੀ ਕੇ ਬੰਨ੍ਹ ਨੇੜੇ ਮੌਜੂਦ ਸੀ।
ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- ਨਸ਼ੇੜੀਆਂ ਅਤੇ ਨਸ਼ਾ ਸਪਲਾਇਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕਥਿਤ ਸਪਲਾਇਰ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਹੈ। ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਦੌਰਾਨ ਅਲੀ ਕੇ ਬੰਨ੍ਹ ਨੇੜੇ ਮੌਜੂਦ ਸੀ। ਇਸ ਦੌਰਾਨ ਮਲਕੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਆਹਮੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਇਹ ਹੈਰੋਇਨ ਬਲਜੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਅਲੀ ਕੇ ਥਾਣਾ ਸਦਰ ਫਿਰੋਜ਼ਪੁਰ ਤੋਂ ਲੈ ਕੇ ਆਇਆ ਸੀ। ਇਸ ’ਤੇ ਪੁਲਿਸ ਨੇ ਬਲਜੀਤ ਸਿੰਘ ਨੂੰ ਵੀ ਮਾਮਲੇ ਵਿਚ ਨਾਮਜ਼ਦ ਕਰ ਲਿਆ।ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।