‘ ਆਪ’ ਦੇ ਟਰੇਡ ਵਿੰਗ ਵਲੋਂ ਧਾਰਮਿਕ ਸਮਾਗਮ
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਵਪਾਰੀ ਭਾਈਚਾਰੇ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਸ਼੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਹਲਕਾ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ।
‘
‘ਆਪ’ ਦੇ ਟਰੇਡ ਵਿੰਗ ਵਲੋਂ ਸ੍ਰੀ ਹਨੂਮਾਨ ਚਾਲੀਸਾ ਦੇ ਕਰਵਾਏ ਪਾਠ ਦੌਰਾਨ ਹਾਜ਼ਰ ਵਿਧਾਇਕ ਭੁੱਲਰ ਅਤੇ ਸਾਥੀ । ਅਜੀਤ ਤਸਵੀਰ
03-09-2026
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਵਪਾਰੀ ਭਾਈਚਾਰੇ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਸ਼੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਹਲਕਾ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਇਸ ਪਵਿੱਤਰ ਮੌਕੇ ਫ਼ਿਰੋਜ਼ਪੁਰ ਸ਼ਹਿਰ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਤੇ ਸਮੁੱਚੇ ਸਮਾਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਵਿਧਾਇਕ ਭੁੱਲਰ ਨੇ ਕਿਹਾ ਕਿ ਵਪਾਰੀ ਭਾਈਚਾਰਾ ਸ਼ਹਿਰ ਦੀ ਆਰਥਿਕ ਤਰੱਕੀ ਦੇ ਨਾਲ-ਨਾਲ ਸਮਾਜਿਕ ਤੇ ਧਾਰਮਿਕ ਕਾਰਜਾਂ ’ਚ ਵੀ ਹਮੇਸ਼ਾ ਵੱਧ-ਚੜ੍ਹ ਕੇ ਯੋਗਦਾਨ ਪਾਉਂਦਾ ਆ ਰਿਹਾ ਹੈ। ਸਮਾਗਮ ਦੌਰਾਨ ਜੈਕਾਰਿਆਂ ਨਾਲ ਮਾਹੌਲ ਭਗਤੀਮਈ ਬਣਿਆ ਰਿਹਾ। ਅੰਤ ਵਿਚ ਸਾਰਿਆਂ ਨੇ ਪ੍ਰਭੂ ਸ਼੍ਰੀ ਹਨੂਮਾਨ ਅੱਗੇ ਫ਼ਿਰੋਜ਼ਪੁਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।